19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਹਾਤਮਾ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 31-01-2026
ਖਮਾਣੋਂ, 30 ਜਨਵਰੀ (ਜੋਗਿੰਦਰ ਪਾਲ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਕਾਂਗਰਸ ਪਾਰਟੀ ਵਲੋਂ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਸਮਾਗਮ ਦੌਰਾਨ ਰਾਮਗੜ੍ਹ ਨੇ ਕਿਹਾ ਕਿ ਮਹਾਤਮਾ ਗਾਂਧੀ ਸਿਰਫ਼ ਭਾਰਤ ਦੇ ਹੀ ਨਹੀਂ, ਸਗੋਂ ਪੂਰੀ ਦੁਨੀਆ ਲਈ ਅਹਿੰਸਾ, ਸੱਚਾਈ ਅਤੇ ਭਾਈਚਾਰੇ ਦੀ ਪ੍ਰਤੀਕ ਹਨ | ਉਨ੍ਹਾਂ ਕਿਹਾ ਕਿ ਗਾਂਧੀ ਦੇ ਦਰਸਾਏ ਰਸਤੇ 'ਤੇ ਚੱਲ ਕੇ ਹੀ ਸਮਾਜ ਵਿਚ ਸ਼ਾਂਤੀ, ਬਰਾਬਰੀ ਅਤੇ ਏਕਤਾ ਕਾਇਮ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਇਆ ਜਾਵੇ ਅਤੇ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਇਕੱਠੇ ਹੋ ਕੇ ਸੰਘਰਸ਼ ਕੀਤਾ ਜਾਵੇ | ਇਸ ਮੌਕੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮਹਾਤਮਾ ਗਾਂਧੀ ਦੇ ਜੀਵਨ ਅਤੇ ਸੰਘਰਸ਼ ਬਾਰੇ ਰੌਸ਼ਨੀ ਪਾਈ | ਇਸ ਮੌਕੇ ਕਾਂਗਰਸੀ ਵਰਕਰ, ਸਮਾਜਿਕ ਕਾਰਕੰੁਨ ਅਤੇ ਸਥਾਨਕ ਲੋਕ ਹਾਜ਼ਰ ਰਹੇ | ਸਾਰੇ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਡਾ. ਨਰੇਸ਼ ਚੌਹਾਨ, ਨਾਜ਼ਰ ਸਿੰਘ ਰੱਤੋਂ, ਹਰਪਿੰਦਰ ਸਿੰਘ ਸਾਬਕਾ ਸਰਪੰਚ ਸਮਸ਼ਪੁਰ ਸਿੰਘਾਂ, ਨੱਥੂ ਰਾਮ ਨੰਬਰਦਾਰ, ਗੁਰਚਰਨ ਸਿੰਘ ਚੰਨੀ, ਗੁਰਪ੍ਰੀਤ ਸਿੰਘ ਸੰਧਾਰੀ ਮਾਜਰਾ ਅਤੇ ਸਤਨਾਮ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ ਦੋ ਵਿਅਕਤੀ ਕਾਬੂ, ਤੀਜੇ ਦੀ ਭਾਲ ਜਾਰੀ ਅਗਲੀ ਖ਼ਬਰ ਸਿਹਤ ਵਿਭਾਗ ਨੇ 'ਕੁਸ਼ਟ ਨਿਵਾਰਨ ਦਿਵਸ' ਦੇ ਮੌਕੇ 'ਤੇ ਲਿਆ ਪ੍ਰਣ
Ad Position 24