13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਪਟਿਆਲਾ 31 ਜਨਵਰੀ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਉਚੇਚੇ ਤੌਰ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਪੁੱਜੇ ਹੋਏ ਸਨ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸਾਰਿਆਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਵਾਤਾਵਰਨ ਪ੍ਰੇਮੀ ਸਨ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਰਚਿਤ ਬਾਣੀ, ਜਿਨ੍ਹਾਂ 'ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹੱਤ' ਨੂੰ ਬਚਾਉਣ 'ਤੇ ਹਮੇਸ਼ਾ ਜ਼ੋਰ ਦਿੱਤਾ | ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਗੁਰਬਾਣੀ ਫ਼ਲਸਫ਼ੇ ਅਨੁਸਾਰ ਹਵਾ, ਪਾਣੀ ਅਤੇ ਉਪਜਾਊ ਧਰਤ ਨੂੰ ਬਚਾਈਏ |
Ad Position 22
No active advertisement
ਪਿਛਲੀ ਖ਼ਬਰ ਕਾਸ਼ਵੀ ਪੁਰੀ ਨੇ ਰਾਜਸਥਾਨ 'ਚ ਹੋਈ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ ਹੇਠ ਮਾਮਲਾ ਦਰਜ
Ad Position 24