ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਅਜੀਤ ਡੈਸਕ
01-02-2026
ਇਸ ਦੌਰਾਨ ਸ਼ਹਿਰ ਦੇ ਹਰ ਹਿੱਸੇ ਵਿਚ ਨਗਰ ਕੀਰਤਨ ਦਾ ਸ਼ਹਿਰ ਨਿਵਾਸੀਆਂ ਦੇ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਕੀਰਤਨ ਜਥੇ, ਕਵੀਸ਼ਰੀ, ਢਾਡੀ ਜਥੇ, ਬੈਂਡ ਬਾਜੇ ਦੀਆਂ ਪਾਰਟੀਆਂ ਤੋਂ ਇਲਾਵਾ ਗੱਤਕਾ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਨੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਡਾ. ਤੀਰਥ ਬਾਲਾ, ਬਿੱਟੂ ਸਿੰਘ, ਕੌਂਸਲਰ ਜਸਵਿੰਦਰ ਸਿੰਘ ਬਿੰਦਰ, ਪ੍ਰੋ. ਮੁਖਤਿਆਰ ਸਿੰਘ, ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਮੀਤ ਪ੍ਰਧਾਨ ਜਗਤਾਰ ਸਿੰਘ, ਡਾ. ਅਰਜਨ ਸਿੰਘ, ਜਗਤਾਰ ਸਿੰਘ ਮੀਤ ਪ੍ਰਧਾਨ ਨਗਰ ਕੌਂਸਲ ਅਮਲੋਹ, ਦਾਰਪਾਲ ਬੈਂਸ, ਰਾਕੇਸ਼ ਕੁਮਾਰ ਗਰਗ, ਮਾ. ਮਨੋਹਰ ਲਾਲ ਵਰਮਾ, ਹੈਪੀ ਅਮਲੋਹ, ਸਨੀ ਮਾਹੀ, ਮਦਨ ਸਿੰਘ, ਮੇਲਾ ਸਿੰਘ, ਹੰਸ ਰਾਜ ਮਾਹੀ, ਐਡਵੋਕੇਟ ਯਾਦਵਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਡਾ. ਜਸਵੰਤ ਸਿੰਘ, ਬਾਬਾ ਦਰਸ਼ਨ ਸਿੰਘ, ਚਮਕੌਰ ਸਿੰਘ ਤੰਦਾ ਬੱਧਾ, ਕਰਮਜੀਤ ਸਿੰਘ ਕਾਨੂੰਗੋ, ਸਵਰਨ ਸਿੰਘ ਪਟਵਾਰੀ, ਮਾ. ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਯੋਗੇਸ਼ ਬੈਂਸ, ਸੰਦੀਪ ਕੁਮਾਰ ਰਿੰਕਾ, ਸਵਰਨ ਸਿੰਘ, ਬੱਬੀ ਪੇਂਟਰ, ਭੀਮਚੰਦ ਮਾਹੀ, ਅਮਰਜੀਤ ਸਿੰਘ, ਬਿਕਰਮਜੀਤ ਸਿੰਘ, ਅੱਛਰ ਸਿੰਘ ਹਲਵਾਈ, ਪਿ੍ਥੀਪਾਲ ਸਿੰਘ, ਸੁਖਦੇਵ ਸਿੰਘ, ਸਿਕੰਦਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |