ਸਾਰਿਆਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਉਠਾਉਣਾ ਚਾਹੀਦਾ ਹੈ-ਲੋਧੀ
ਵਾਰਡ ਨੰ. 14 ਵਿਚ ਕੈਂਪ ਦੌਰਾਨ ਬੀਮਾ ਯੋਜਨਾ ਦੇ ਫਾਰਮ ਭਰਦੇ ਹੋਏ ਵਾਰਡ ਇੰਚਾਰਜ ਸੱਤਿਆਪਾਲ ਸਿੰਘ ਲੋਧੀ ਅਤੇ ਸ਼ਿਲਪਾ ਲੋਧੀ ਨਾਲ ਹੋਰ | ਅਜੀਤ ਤਸਵੀਰ
<br/>
01-02-2026
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਲੋਧੀ ਅਤੇ ਸ਼ਿਲਪਾ ਲੋਧੀ ਨੇ ਦੱਸਿਆ ਕਿ ਇਸ ਬੀਮਾ ਕਾਰਡ ਦੇ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ 10 ਲੱਖ ਤੱਕ ਦਾ ਬੀਮਾ ਦਿੱਤਾ ਗਿਆ ਹੈ, ਜਿਸ ਦਾ ਹਰ ਵਿਅਕਤੀ ਨੂੰ ਫ਼ਾਇਦਾ ਲੈਣਾ ਚਾਹੀਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਅੱਜ ਕੈਂਪ ਦੌਰਾਨ 200 ਦੇ ਕਰੀਬ ਲੋਕਾਂ ਦੇ ਫਾਰਮ ਭਰੇ ਗਏ ਅਤੇ ਇਸ ਬੀਮਾ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ, ਨਾਲ ਹੀ ਯੋਗ ਪਰਿਵਾਰਾਂ ਨੂੰ ਇਸ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਗਿਆ | ਉੱਥੇ ਹੀ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਯੋਜਨਾ ਦੀ ਪ੍ਰਸੰਸਾ ਕਰਦੇ ਹੋਏ ਇਸ ਨੂੰ ਆਮ ਲੋਕਾਂ ਲਈ ਬਹੁਤ ਲਾਭਦਾਇਕ ਦੱਸਿਆ ਅਤੇ ਨਾਲ ਹੀ ਲੋਕਾਂ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਯੋਜਨਾਵਾਂ ਗ਼ਰੀਬਾਂ ਅਤੇ ਮੱਧ ਵਰਗ ਲਈ ਵੱਡੀ ਰਾਹਤ ਹਨ |