ਫ਼ਤਹਿਗੜ੍ਹ ਸਾਹਿਬ, 31 ਜਨਵਰੀ (ਬਲਜਿੰਦਰ ਸਿੰਘ)-ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬ੍ਰਾਹਮਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ ਅਤੇ ਭਗਤ ਰਵਿਦਾਸ ਧਰਮਸ਼ਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਬ੍ਰਾਹਮਣ ਮਾਜਰਾ ਪ੍ਰੋਫੈਸਰ ਕਾਲੋਨੀ ਅਤੇ ਸਰਹਿੰਦ ਦੇ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਬ੍ਰਾਹਮਣ ਮਾਜਰਾ ਦੀ ਭਗਤ ਰਵਿਦਾਸ ਧਰਮਸ਼ਾਲਾ ਵਿਚ ਪਹੁੰਚ ਕੇ ਸਮਾਪਤ ਹੋਇਆ | ਜਿਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸ਼ਰਧਾਲੂਆਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਮੁੱਚੀਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਗੁਰਬਾਣੀ ਰਾਹੀਂ ਜਿੱਥੇ ਸਮੁੱਚੀ ਮਾਨਵਤਾ ਨੂੰ ਸੱਚ ਦਾ ਮਾਰਗ ਦਿਖਾਇਆ, ਉੱਥੇ ਹੀ ਸਮਾਜ ਵਿਚ ਫੈਲੇ ਜਾਤੀ ਵਿਤਕਰੇ ਨੂੰ ਭੰਡਦਿਆਂ ਜਾਤ-ਪਾਤ ਦੇ ਪਾੜੇ ਅਤੇ ਅੰਧ ਵਿਸ਼ਵਾਸ, ਵਹਿਮਾਂ ਭਰਮਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਕਿਰਤ ਕਰਨ ਦੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਨਗਰ ਕੀਰਤਨ ਵਿਚ ਭਗਤ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਹਣ ਸਿੰਘ ਬ੍ਰਾਹਮਣ ਮਾਜਰਾ, ਸੈਕਟਰੀ ਤੇ ਕੌਂਸਲਰ ਜਗਜੀਤ ਸਿੰਘ ਕੋਕੀ, ਕੈਸ਼ੀਅਰ ਸ਼ਮਸ਼ੇਰ ਸਿੰਘ ਸ਼ੇਰਾ, ਸਾਬਕਾ ਪ੍ਰਧਾਨ ਲਾਭ ਸਿੰਘ ਨੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਨਗਰ ਕੀਰਤਨ ਵਿਚ ਪਿ੍ੰਸੀਪਲ ਰਜਿੰਦਰ ਸਿੰਘੀ, ਅਨਿਲ ਸ਼ਰਮਾ, ਵਿਨੇ ਗੁਪਤਾ, ਡਾ. ਭਗਵਾਨ ਸਿੰਘ, ਭਾਜਪਾ ਆਗੂ ਬਲਦੇਵ ਸਿੰਘ ਚੋਰਵਾਲਾ, ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਜਸਵਿੰਦਰ ਸਿੰਘ, ਰਣਜੀਤ ਸਿੰਘ ਭਿੱਲੀ, ਗੁਰਦਾਸ ਸਿੰਘ, ਵਿਪਨ ਵਰਮਾ ਬੱਬੂ, ਜੀਤ ਸਿੰਘ, ਸੁਖਜੀਤ ਸਿੰਘ, ਕਹਿਸ਼ਨ ਸਿੰਘ, ਦਲੇਰ ਸਿੰਘ ਖਾਲਸਾ, ਵਿਵੇਕ ਬਾਵਾ, ਗੁਰਦੀਪ ਸਿੰਘ ਭਾਗਨਪੁਰ ਪੈੱ੍ਰਸ ਸਕੱਤਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |