14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫ਼ਤਹਿਗੜ੍ਹ ਨਿਊਆਂ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਮੰਡੀ ਗੋਬਿੰਦਗੜ੍ਹ, 31 ਜਨਵਰੀ (ਇਕਬਾਲਦੀਪ ਸੰਧੂ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਕਮੇਟੀ ਫ਼ਤਹਿਗੜ੍ਹ ਨਿਊਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਪਿੰਡ ਫ਼ਤਹਿਗੜ੍ਹ ਨਿਊਆਂ ਦੀ ਪਰਿਕਰਮਾ ਕਰਦਾ ਹੋਇਆ ਪਿੰਡ ਸਿਰਾਜਮਾਜਰਾ, ਲੁਹਾਰ ਮਾਜਰਾ, ਭਾਦਲਾ, ਜੱਲੋਵਾਲ ਹੁੰਦਾ ਹੋਇਆ ਪਿੰਡ ਫ਼ਤਹਿਗੜ੍ਹ ਨਿਊਆਂ ਦੇ ਗੁਰਦੁਆਰਾ ਸਾਹਿਬ ਵਿਚ ਸਪੰਨ ਹੋਇਆ | ਇਸ ਦੌਰਾਨ ਪਿੰਡਾਂ ਦੇ ਹਰ ਹਿੱਸੇ ਵਿਚ ਨਗਰ ਕੀਰਤਨ ਦਾ ਪਿੰਡਾਂ ਦੀਆਂ ਸੰਗਤਾਂ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਸੀਨੀਅਰ ਆਗੂ ਦਵਿੰਦਰ ਸਿੰਘ ਨਿਊਆਂ, ਜਥੇਦਾਰ ਕਰਨੈਲ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਜਥੇਦਾਰ ਦਰਸ਼ਨ ਸਿੰਘ, ਕਰਤਾਰ ਸਿੰਘ, ਪ੍ਰਧਾਨ ਪ੍ਰਦੀਪ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਮੋਹਨ ਸਿੰਘ, ਅਮਨ ਸਿੰਘ, ਜੀਵਨ ਸਿੰਘ, ਹਰਿੰਦਰ ਸਿੰਘ, ਜਸਕਰਨ ਸਿੰਘ, ਹਰਬੰਸ ਸਿੰਘ, ਇੰਦਰਜੀਤ ਸਿੰਘ, ਪ੍ਰਮਿੰਦਰ ਸਿੰਘ, ਸੁਖਚੈਨ ਸਿੰਘ, ਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਮੌਜੂਦ
Ad Position 22
No active advertisement
ਪਿਛਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ ਵਿਖੇ ਸ਼ਾਸਤਰੀ ਸੰਗੀਤ ਵਰਕਸ਼ਾਪ ਲਗਾਈ ਅਗਲੀ ਖ਼ਬਰ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24