14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭੜੀ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਸੰਘੋਲ, 31 ਜਨਵਰੀ (ਗੁਰਨਾਮ ਸਿੰਘ ਚੀਨਾ)-ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਭੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਰਪ੍ਰਸਤੀ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਬੱਸ ਸਟੈਂਡ, ਬਿਜਲੀ ਬੋਰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰਦੁਆਰਾ ਸ਼ਹੀਦ ਬਾਬਾ ਰਾਏ ਸਿੰਘ ਜੀ, ਸ਼ਿਵ ਮੰਦਰ, ਭੰਗੂ ਪੱਤੀ, ਸੇਖੋਂਪਤੀ, ਗੁਰਦੁਆਰਾ ਸ੍ਰੀ ਧਰਮਸ਼ਾਲਾ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਅਤੇ ਧਰਮਸ਼ਾਲਾ ਬਾਬਾ ਵਾਲਮੀਕਿ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਭਾਈ ਗੁਰਦੀਪ ਸਿੰਘ ਦੇ ਜਥੇ ਤੇ ਜਸਵਿੰਦਰ ਸਿੰਘ ਕਾਕਾ ਭੜੀ ਵਾਲਿਆਂ ਨੇ ਭਗਤ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ | ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਭਿੰਨ-ਭਿੰਨ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਮਾ. ਜਸਵਿੰਦਰ ਸਿੰਘ ਭੱਟੀ, ਅਰਸ਼ਪ੍ਰੀਤ ਸਿੰਘ, ਗੁਰਜੰਟ ਸਿੰਘ, ਹਰਕੀਤ ਸਿੰਘ ਭੜੀ, ਦਰਵਾਰਾ ਸਿੰਘ, ਡਾ. ਹਰਪ੍ਰੀਤ ਸਿੰਘ, ਭਾਈ ਕਰਮਜੀਤ ਸਿੰਘ, ਬਾਬੂ ਸਿੰਘ ਸੂਬੇਦਾਰ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਜੋਤ ਸਿੰਘ, ਗੁਰਮੀਤ ਸਿੰਘ, ਅਮਰਪਾਲ ਸਿੰਘ, ਗੁਰਵਿੰਦਰ ਸਿੰਘ, ਰਣਬੀਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਸੰਗਤਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ #LIVE : Gurdwara Bangla Sahib Delhi ਤੋਂ Gurbani Vichar ਦਾ ਸਿੱਧਾ ਪ੍ਰਸਾਰਣ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਿੱਧ ਹੋਵੇਗੀ-'ਆਪ' ਆਗੂ ਸੋਨੂੰ
Ad Position 24