29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

Ad Position 21
No active advertisement
ਅਜੀਤ ਡੈਸਕ 02-02-2026
ਫ਼ਤਹਿਗੜ੍ਹ ਸਾਹਿਬ, 1 ਫਰਵਰੀ (ਬਲਜਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਪ੍ਰਚਾਰ ਕਮੇਟੀ ਪਟੇਲ ਨਗਰ ਵਲੋਂ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਝੰਡਾ ਦੀ ਰਸਮ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਅਦਾ ਕੀਤੀ ਗਈ | ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਸਮੇਤ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਭੀਮਾ, ਚੇਅਰਮੈਨ ਨੈਸ਼ਨਲ ਦਲਿਤ ਕੌਂਸਲ ਆਫ਼ ਇੰਡੀਆ ਲਛਮਣ ਦਾਸ ਯਤੀ, ਨਰੇਸ਼ ਵੈਦ, ਐਡ. ਰਜੇਸ਼ ਉੱਪਲ, ਕੌਂਸਲ ਪ੍ਰਧਾਨ ਅਸ਼ੋਕ ਸੂਦ, ਕੌਂਸਲਰ ਪਵਨ ਕਾਲੜਾ, ਗੁਰਪੀ੍ਰਤ ਸਿੰਘ ਲਾਲੀ, ਅਨੰਦ ਮੋਹਨ, ਦੁਰਗੇਸ਼ ਗਾਜਰੀ, ਐਡ. ਮਯੰਕ, ਸਹਾਇਕ ਥਾਣੇਦਾਰ ਜਗਰੂਪ ਸਿੰਘ, ਬਲਵੀਰ ਸਿੰਘ ਸੋਢੀ, ਰਾਜਵੀਰ ਸਿੰਘ ਸਮਾਣੀਆ, ਕਿਰਨਪਾਲ, ਅਮਰਜੀਤ ਸਿੰਘ, ਨਿੱਕਾ ਸਿੰਘ, ਬਚਨ ਲਾਲ, ਰਵੀ ਤੇ ਗੌਰਵ ਸਮਾਣੀਆ, ਸੁਰਿੰਦਰ ਕੁਮਾਰ ਪ੍ਰਧਾਨ ਸੋਸ਼ਲ ਵੈੱਲਫੇਅਰ ਕਲੱਬ, ਸੋਹਣ ਸਿੰਘ ਨੰਬਰਦਾਰ ਅਤੇ ਰਣਜੀਤ ਸਿੰਘ ਬੀਮਰ ਆਦਿ ਹਾਜ਼ਰ ਸਨ |
ਇਸੇ ਤਰ੍ਹਾਂ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਮੁਹੱਲਾ ਦਿਆਲਪੁਰੀ ਵਲੋਂ ਧਰਮਸ਼ਾਲਾ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਝੰਡੇ ਦੀ ਰਸਮ ਦਸ਼ਨਾਮੀ ਅਖਾੜਾ ਦੇ ਮਹੰਤ ਸ੍ਰੀ ਸ੍ਰੀ 1008 ਮਹਾਂਮੰਡਲੇਸ਼ਵਰ ਈਸ਼ਵਰ ਨੰਦ ਗਿਰੀ ਮਹਾਰਾਜ ਵਲੋਂ ਅਦਾ ਕੀਤੀ ਗਈ ਜਦਕਿ ਵਿਸ਼ੇਸ਼ ਤੌਰ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਬੀਬਾ ਮਨਦੀਪ ਕੌਰ ਨਾਗਰਾ ਅਤੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਸਮੇਤ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਟੀਟੂ, ਮੋਹਣ ਸਿੰਘ, ਕ੍ਰਿਸ਼ਨ ਕੁਮਾਰ, ਅਨਮੋਲ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ ਸ਼ੈਂਟੀ, ਕੁਲਵਿੰਦਰ ਸਿੰਘ, ਬਿਕਰਮ ਕੁਮਾਰ, ਨੇਕ ਚੰਦ, ਕੁਲਦੀਪ ਸਿੰਘ, ਸੰਨਦੀਪ ਸਿੰਘ ਸ਼ਿਪਾ, ਮਨਦੀਪ ਸਿੰਘ ਕਾਲੂ, ਡਾ. ਰਾਜੀਵ ਸ਼ਰਮਾ ਤੋਂ ਇਲਾਵਾ ਹਾਜ਼ਰ ਸਨ | ਇਸ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਪ੍ਰੀਤ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹਜ਼ੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਲੰਗਰ ਅਤੁੱਟ ਵਰਤਿਆ ਅਤੇ ਇਸ ਮੌਕੇ ਰਾਗੀ ਜਥੇ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ | ਪ੍ਰਧਾਨ ਹਰਵਿੰਦਰ ਸਿੰਘ ਬੱਬਲ, ਬਲਵਿੰਦਰ ਸਿੰਘ ਸੋਹੀ, ਜਰਨੈਲ ਸਿੰਘ ਬੀਰੂ, ਮਾਸਟਰ ਅਜੀਤ ਸਿੰਘ, ਮੁਖਤਿਆਰ ਸਿੰਘ, ਪਰਵਿੰਦਰ ਸਿੰਘ ਦਿਓਲ, ਪਿ੍ਤਪਾਲ ਸਿੰਘ ਜੱਸੀ, ਪ੍ਰੀਤਮ ਸਿੰਘ ਨਾਗਰਾ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਸੁਰਜਨ ਸਿੰਘ, ਕਿਰਪਾਲ ਸਿੰਘ ਢਿੱਲੋਂ, ਰਘੁਵੀਰ ਸਿੰਘ ਤੇ ਅੰਮਿ੍ਤਪਾਲ ਸਿੰਘ ਸੂਦਨ, ਸਵਰਨ ਸਿੰਘ, ਗਿਆਨ ਸਿੰਘ ਖਰੋਡ, ਮੇਜਰ ਸਿੰਘ, ਸੱਜਣ ਸਿੰਘ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਮਲਕੀਤ ਸਿੰਘ, ਸੁਰਜੀਤ ਸਿੰਘ, ਦਰਬਾਰਾ ਸਿੰਘ, ਦਵਿੰਦਰ ਸਿੰਘ ਬਾਘਾ, ਅਮਰਜੀਤ ਸਿੰਘ ਚੀਮਾ, ਦਵਿੰਦਰ ਸਿੰਘ ਚੀਮਾ, ਗੁਰਦੀਪ ਸਿੰਘ ਬਾਜਵਾ, ਅਮਰਜੀਤ ਸਿੰਘ ਖੱਟੜਾ, ਸਤਵੀਰ ਸਿੰਘ ਬੱਲ, ਸਤਵੀਰ ਸਿੰਘ ਗਡਹੇੜਾ, ਅੰਗ੍ਰੇਜ਼ ਸਿੰਘ, ਨਿਰਭੈ ਸਿੰਘ ਖੇੜਾ, ਦਵਿੰਦਰ ਸਿੰਘ ਡੀ.ਐਸ., ਗੁਰਸੇਵਕ ਸਿੰਘ, ਡਾ. ਦਿਨੇਸ਼ ਉਬਰਾਏ, ਐਸ.ਐਸ. ਬਾਠ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਸਵਰਨ ਸਿੰਘ ਮਲਕਪੁਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਿਧਾਇਕ ਲਖਵੀਰ ਸਿੰਘ ਰਾਏ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਸ਼ੀਸ ਅੱਤਰ ਅਤੇ ਮਾਨਵ ਟਿਵਾਣਾ, ਦਿੱਲਪ੍ਰੀਤ ਸਿੰਘ ਭੱਟੀ ਨੇ ਹਾਜ਼ਰੀ ਲਗਵਾਈ ਜਿੱਥੇ ਕਮੇਟੀ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੋਹਣ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਤੋਂ ਇਕ ਦਿਨ ਪਹਿਲਾਂ ਨਗਰ ਕੀਰਤਨ ਸਜਾਏ ਗਏ ਸਨ ਜਿਸ ਦਾ ਸ਼ਹਿਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੌਂਸਲਰ ਜਗਜੀਤ ਸਿੰਘ ਕੋਕੀ, ਕੁਲਦੀਪ ਸਿੰਘ ਕਾਲਾ, ਰਾਮਪਾਲ ਉਪ ਸਕੱਤਰ, ਖ਼ਜ਼ਾਨਚੀ ਹਰਦੀਪ ਸਿੰਘ ਹੈਪੀ, ਸੁਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਘੋਲਾ, ਮਹੇਸ਼ ਕੁਮਾਰ, ਹਨੀ, ਲਾਡੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਤੇ ਡਿਸਪੋਜ਼ਲ ਪੁਆਇੰਟਾਂ
Ad Position 24