ਸਨੌਰ, 1 ਫਰਵਰੀ (ਸੋਖਲ)-ਬੀਤੇ ਦਿਨੀਂ ਡਾ. ਨਵਜੋਤ ਕੌਰ ਸਿੱਧੂ ਵਲੋਂ ਕਾਂਗਰਸ ਪਾਰਟੀ ਛੱਡਣ ਸੰਬੰਧੀ ਕੀਤੇ ਟਵੀਟ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ | ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਿੱਧੂ ਪਰਿਵਾਰ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਾਂਗਰਸ ਲਈ ਇਸ ਨੂੰ ਵੱਡਾ ਝਟਕਾ ਕਰਾਰ ਦਿੱਤਾ ਹੈ | ਸ਼ੈਰੀ ਰਿਆੜ ਨੇ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਦਾ ਪਾਰਟੀ ਤੋਂ ਵੱਖ ਹੋਣਾ ਕਾਂਗਰਸ ਲਈ ਘਾਟੇ ਦਾ ਸੌਦਾ ਸਾਬਤ ਹੋਵੇਗਾ ਅਤੇ ਇਸ ਦਾ ਖ਼ਮਿਆਜ਼ਾ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਉਨ੍ਹਾਂ ਦੱਸਿਆ ਕਿ ਡਾ. ਸਿੱਧੂ ਦੀ ਸੂਬੇ ਵਿਚ ਇਕ ਵੱਖਰੀ ਪਹਿਚਾਣ ਅਤੇ ਲੋਕਾਂ ਵਿਚ ਪਕੜ ਰਹੀ ਹੈ, ਜਿਸ ਦਾ ਫ਼ਾਇਦਾ ਕਾਂਗਰਸ ਨੂੰ ਮਿਲ ਸਕਦਾ ਸੀ | ਉਨ੍ਹਾਂ ਨੇ ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ | ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਦੀ ਕਾਰਗੁਜ਼ਾਰੀ ਦੌਰਾਨ ਕਾਂਗਰਸ ਪੰਜਾਬ ਵਿਚ ਸਪਸ਼ਟ ਦਿਸ਼ਾ ਉੱਤੇ ਅੱਗੇ ਵੱਧ ਰਹੀ ਸੀ | ਉਨ੍ਹਾਂ ਦੇ ਹਟਣ ਤੋਂ ਬਾਅਦ ਪਾਰਟੀ ਅੰਦਰ ਅਸਪਸ਼ਟਤਾ ਵਧੀ ਹੈ, ਵਰਕਰ ਹੌਸਲਾ ਹਾਰ ਰਹੇ ਹਨ ਅਤੇ ਕਾਂਗਰਸ ਦੀ ਸਿਆਸੀ ਦਿਸ਼ਾ 'ਤੇ ਸਵਾਲ ਖੜ੍ਹੇ ਹੋ ਗਏ ਹਨ | ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਸਮੇਂ ਰਹਿੰਦਿਆਂ ਹਾਲਾਤ ਦੀ ਗੰਭੀਰਤਾ ਨੂੰ ਸਮਝਣ ਦੀ ਅਪੀਲ