29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਸੁਨੇਹਾ ਅੱਜ ਵੀ ਸਮਾਜ ਲਈ ਮਾਰਗਦਰਸ਼ਕ-ਨਿਰਮਲ ਸਿੰਘ ਭੱਟੀਆਂ

Ad Position 21
No active advertisement
ਨਿਰਮਲ ਸਿੰਘ ਭੱਟੀਆਂ ਨੂੰ ਸਤਿਕਾਰ ਭੇਟ ਕਰਦੇ ਹੋਏ ਕਮੇਟੀ ਪ੍ਰਬੰਧਕ | ਅਜੀਤ ਤਸਵੀਰ <br/> 02-02-2026
ਭੁੱਨਰਹੇੜੀ, 1 ਫਰਵਰੀ (ਧਨਵੰਤ ਸਿੰਘ)-ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੁਨੇਹਾ ਅੱਜ ਵੀ ਸਮਾਜ ਲਈ ਪ੍ਰੇਰਨਾ ਅਤੇ ਮਾਰਗਦਰਸ਼ਨ ਦਾ ਸਰੋਤ ਹੈ | ਉਹ ਪਿੰਡ ਭੱਟੀਆਂ ਦੇ ਮੰਦਰ ਵਿਖੇ ਗੁਰੂ ਰਵੀਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਉਣ ਮੌਕੇ ਸੰਬੋਧਨ ਕਰ ਰਹੇ ਸਨ | ਭੱਟੀਆਂ ਨੇ ਮੰਦਰ 'ਚ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ 'ਮਨ ਚੰਗਾ ਤਾਂ ਕਠੌਤੀ ਵਿਚ ਗੰਗਾ' ਦਾ ਉਪਦੇਸ਼ ਅੱਜ ਦੇ ਦੌਰ 'ਚ ਹੋਰ ਵੀ ਵਧੇਰੇ ਅਹਿਮੀਅਤ ਰੱਖਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰੇ ਨੂੰ ਗੁਰੂ ਰਵੀਦਾਸ ਜੀ ਦੇ ਦਰਸਾਏ ਰਾਹ 'ਤੇ ਚੱਲਦਿਆਂ ਇਕਜੁੱਟ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ ਅਤੇ ਹਰ ਧਾਰਮਿਕ ਉਤਸਵ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਰਵੀਦਾਸ ਮੰਦਰ ਕਮੇਟੀ ਵਲੋਂ ਨਿਰਮਲ ਸਿੰਘ ਭੱਟੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਦਰਸ਼ਨ ਸਿੰਘ ਪ੍ਰਧਾਨ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਚਰਨਜੀਤ ਸਿੰਘ ਨੈਣਾਂ (ਬਲਾਕ ਸੰਮਤੀ ਮੈਂਬਰ), ਸੋਨੀ ਸਰਪੰਚ ਮਜਾਲ ਕਲਾਂ, ਗੁਰਸੇਵਕ ਸਿੰਘ, ਹਾਕਮ ਸਿੰਘ, ਸੁਖਵਿੰਦਰ ਸਿੰਘ, ਧਰਮਪਾਲ ਸਿੰਘ, ਕੁਲਦੀਪ ਸਿੰਘ ਕਾਲਾ ਐਮ.ਸੀ. ਸਨੌਰ, ਗੁਰਮੀਤ ਬਾਵਾ, ਤਰਨ ਚੌਧਰੀ, ਜਗਤਾਰ ਸਿੰਘ, ਸੋਨੀ ਅਤੇ ਪਿੰਡ ਭੱਟੀਆਂ ਦੇ ਵੱਡੀ ਗਿਣਤੀ 'ਚ ਵਾਸੀਆਂ ਨੇ ਭਾਗ ਲਿਆ | ਸਮੂਹ ਹਾਜ਼ਰੀਨਾਂ ਨੇ ਗੁਰੂ ਰਵੀਦਾਸ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਫਿਕੀ ਨੇ ਕੇਂਦਰੀ ਬਜਟ ਦਾ ਕੀਤਾ ਸਵਾਗਤ ਅਗਲੀ ਖ਼ਬਰ ਡਾ. ਨਵਜੋਤ ਕੌਰ ਸਿੱਧੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ-ਸ਼ੈਰੀ ਰਿਆੜ
Ad Position 24