30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਜਾਤ ਪਾਤ ਦੇ ਪਾੜੇ ਨੂੰ ਦੂਰ ਕਰਨ 'ਚ ਵੱਡਾ ਯੋਗਦਾਨ ਹੈ-ਪ੍ਰਧਾਨ ਗੁਰਵੀਰ ਜੱਲ੍ਹਾ

Ad Position 21
No active advertisement
ਗੁਰੂ ਰਵਿਦਾਸ ਕਮੇਟੀ ਦੇ ਮੈਂਬਰ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ ਤੇ ਹੋਰਨਾਂ ਨਾਲ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਵਿਖੇ ਸ੍ਰੀ ਰਵਿਦਾਸ ਕਮੇਟੀ ਵਲੋਂ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਤੇ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਕੋਆਪੇ੍ਰਟਿਵ ਸੁਸਾਇਟੀ ਦੇ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ ਵਲੋਂ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ ਤੇ ਜਿਨ੍ਹਾਂ ਦਾ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਬਿਓਰੋ ਸਬੰਧੀ ਕਿਤਾਬ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਵੀਰ ਜੱਲ੍ਹਾ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਜਾਤ ਪਾਤ ਦੇ ਪਾੜੇ ਨੂੰ ਦੂਰ ਕਰਨ 'ਚ ਵੱਡਾ ਯੋਗਦਾਨ ਪਾਇਆ ਹੈ ਤੇ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਵੀ ਦਰਜ ਹੈ, ਜੋਕਿ ਨੌਜਵਾਨ ਪੀੜੀ ਨੂੰ ਵੱਡੀ ਸੇਧ ਦਿੰਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆਧਾਰਨਾਵਾਂ ਨਾਲ ਜੁੜ ਮਾੜੀਆਂ ਕੁਰੀਤੀਆ ਤੋਂ ਦੂਰ ਹੋਵੇ ਤਾਂ ਜੋ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਵੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪਰਮਜੀਤ ਕੌਰ, ਪੰਚ ਤੇ ਬਲਾਕ ਸੰਮਤੀ ਮੈਂਬਰ ਸਤਵੀਰ ਸਿੰਘ, ਪੰਚ ਮਦਨਜੀਤ ਸਿੰਘ, ਪੰਚ ਅਮਰਜੀਤ ਕੌਰ, ਪੰਚ ਗੁਰਜੰਟ ਸਿੰਘ, ਪੰਚ ਬਲਵੰਤ ਸਿੰਘ, ਪੰਚ ਜਤਿੰਦਰ ਕੌਰ, ਪੰਚ ਪਰਮਜੀਤ ਕੌਰ, 'ਆਪ' ਆਗੂ ਰੁਪਿੰਦਰ ਸਿੰਘ ਜੱਲ੍ਹਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਜਗਤਾਰ ਸਿੰਘ, ਮਾਸਟਰ ਜਰਨੈਲ ਸਿੰਘ, ਪਰਮਜੀਤ ਸਿੰਘ, ਨਿਰਭੈ ਸਿੰਘ, ਪਾਲ ਸਿੰਘ, ਚਰਨਜੀਤ ਸਿੰਘ, ਮਨਦੀਪ ਸਿੰਘ, ਸੋਨੂੰ, ਲਾਲੀ, ਚਰਨਜੀਤ ਕੌਰ, ਮਨਜੀਤ ਕੌਰ, ਸਵਰਨ ਕੌਰ, ਜੀਤ ਕੌਰ, ਬਲਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਪੁਲਿਸ ਅੜਿੱਕੇ, ਮੁਕੱਦਮਾ ਦਰਜ
Ad Position 24