31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਮਲੋਹ ਦੇ ਆਹੁਦੇਦਾਰ ਅਤੇ ਮੈਂਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਸਮੇਂ | ਤਸਵੀਰ: ਕੇਵਲ ਸਿੰਘ <br/> 03-02-2026
ਅਮਲੋਹ, 2 ਫਰਵਰੀ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਅਤੇ ਜਲੰਧਰ ਦੀ ਚਾਰਾ ਮੰਡੀ ਦੀ ਥਾਂ ਬਾਇਓ ਗੈਸ ਪਲਾਂਟ ਲਗਾਉਣ ਨੂੰ ਲੈਕੇ ਅੱਜ ਬਲਾਕ ਅਮਲੋਹ ਅਧੀਨ ਸਿੱਧੂਪੁਰ ਜੱਥੇਬੰਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੇ 'ਆਪ' ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਗਿ੍ਫ਼ਤਾਰੀ ਨਜਾਇਜ਼ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਧਾਨ ਨੂੰ ਤੁਰੰਤ ਰਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਹਰਜੋਤ ਸਿੰਘ ਛੰਨਾ, ਪਵਨਦੀਪ ਸਿੰਘ, ਰਣਧੀਰ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਮੋਹਨ ਸਿੰਘ, ਨਾਜਰ ਸਿੰਘ, ਦਲੀਪ ਸਿੰਘ, ਬਲਵਿੰਦਰ ਸਿੰਘ, ਗਨਦੀਪ ਧੀਰ, ਅਮਨਿੰਦਰ ਸਿੰਘ ਆਦਿ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ-ਚੇਅਰਮੈਨ ਗਰੇਵਾਲ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਾਤ ਪਾਤ ਦੇ ਪਾੜੇ ਨੂੰ ਦੂਰ ਕਰਨ 'ਚ ਵੱਡਾ ਯੋਗਦਾਨ ਹੈ-ਪ੍ਰਧਾਨ ਗੁਰਵੀਰ ਜੱਲ੍ਹਾ
Ad Position 24