31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਵੱਡੀ ਜਿੱਤ-ਰਾਜੂ ਖੰਨਾ

Ad Position 21
No active advertisement
ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ | <br/> 03-02-2026
ਅਮਲੋਹ, 2 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਨੂੰ ਸੱਚਾਈ ਦੀ ਵੱਡੀ ਜਿੱਤ ਕਰਾਰ ਦਿੱਤਾ ਜਾ ਰਿਹਾ ਹੈ | ਇਸ ਫ਼ੈਸਲੇ ਨਾਲ ਪੂਰੇ ਪੰਜਾਬ ਵਿਚ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ | ਰਾਜੂ ਖੰਨਾ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿਚ ਫਸਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਅੱਜ ਦਾ ਫ਼ੈਸਲਾ ਸਾਬਤ ਕਰਦਾ ਹੈ ਕਿ 'ਆਪ' ਸਰਕਾਰ ਵਲੋਂ ਸਿਆਸੀ ਲਾਹਾ ਲੈਣ ਲਈ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦਾ ਫ਼ੈਸਲਾ 'ਆਪ' ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ, ਜਿਸ ਕਰਕੇ ਝੂਠੇ ਕੇਸ ਦਰਜ਼ ਕਰਨ ਵਾਲੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜਾ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੋਢੀ ਬਿਜਲੀ ਵਿਭਾਗ 'ਚੋਂ ਹੋਏ ਸੇਵਾ ਮੁਕਤ
Ad Position 24