ਸੰਘੋਲ, 2 ਫਰਵਰੀ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਭੜੀ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਜਥੇਦਾਰ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ (ਤਰੁਨਾ ਦਲ) ਦੀ ਪ੍ਰੇਰਨਾ ਸਦਕਾ ਪਿੰਡ ਭੜੀ ਤੋਂ ਗੁਰਦੁਆਰਾ ਸਾਹਿਬ ਗੁਰੂ ਕੀ ਲਾਹੌਰ, ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਲੰਗਰ ਲਗਾਉਣ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਗਿਆਨੀ ਹਰਮੇਲ ਸਿੰਘ ਭੰਗੂ ਅਤੇ ਨਾਜਰ ਸਿੰਘ ਸੇਖੋਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੁਆਰਾ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸੇਵਾਦਾਰਾਂ ਵਲੋਂ ਇੰਦਰ ਸਿੰਘ ਇੰਦੂ ਨੂੰ ਸਰਬ ਸੰਮਤੀ ਨਾਲ ਜਥੇਦਾਰ ਵੀ ਚੁਣਿਆ ਗਿਆ | ਸਮਾਗਮ ਦੌਰਾਨ ਸਾਬਕਾ ਸਰਪੰਚ ਹਰਕੀਤ ਸਿੰਘ ਭੜੀ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਭਾਟੀਆ, ਸੂਬੇਦਾਰ ਸੁਖਵਿੰਦਰ ਸਿੰਘ ਨੰਬਰਦਾਰ, ਮਾ. ਜਸਵਿੰਦਰ ਸਿੰਘ ਭੱਟੀ, ਜਸਵੀਰ ਸਿੰਘ, ਦਲਵਾਰਾ ਸਿੰਘ ਖਾਲਸਾ, ਹਰਪ੍ਰੀਤ ਸਿੰਘ ਖਾਲਸਾ, ਰਣਵੀਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਵਿੰਦਰ ਸਿੰਘ ਮੋਹਾਲੀ, ਦਲਜੀਤ ਸਿੰਘ ਮਨੀ, ਨੀਨੂ ਭੜੀ, ਹਰਸ਼ਦੀਪ ਸਿੰਘ ਆਦਿ ਮੌਜੂਦ ਸਨ |