31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਵਿਧਾਇਕ ਲਖਵੀਰ ਰਾਏ ਲਵਾਈ ਹਾਜ਼ਰੀ

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿੰਡਾਂ 'ਚ ਕਰਵਾਏ ਸਮਾਗਮਾਂ 'ਚ ਸ਼ਿਰਕਤ ਕਰਨ ਮੌਕੇ ਦਿਖਾਈ ਦਿੰਦੇ ਹੋਏ | ਤਸਵੀਰਾਂ: ਕਰਨ <br/> 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਧੇਰੇ ਪਿੰਡਾਂ ਦੇ ਵਿਚ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦਾ ਸਮਾਗਮ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਦੇ ਸਮਾਗਮ ਕੁਝ ਪਿੰਡਾਂ ਵਿਚ ਦਿਨ ਵੇਲੇ ਅਤੇ ਕੁਝ ਵਿਚ ਰਾਤ ਸਮੇਂ ਮਨਾਏ ਗਏ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਧੇਰੇ ਪਿੰਡਾਂ ਦੇ ਵਿਚ ਹਾਜ਼ਰੀ ਲਗਵਾਈ ਗਈ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649 ਵਾਂ ਪ੍ਰਕਾਸ਼ ਪੁਰਬ ਦੇਸ਼ ਵਿਚ ਹੀ ਨਹੀਂ, ਵਿਦੇਸ਼ਾਂ ਦੇ ਵਿਚ ਵੀ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਨੇ ਜਾਤ ਪਾਤ ਦਾ ਖੰਡਨ ਕੀਤਾ ਅਤੇ ਸਾਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਦੇ ਲਈ ਪ੍ਰੇਰਿਤ ਕੀਤਾ ਹੈ | ਸਾਨੂੰ ਅਜਿਹੇ ਮਹਾਂਪੁਰਸ਼ਾਂ ਨੂੰ ਹਮੇਸ਼ਾ ਹੀ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਚ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦਾ ਮੁੱਖ ਮਨੋਰਥ ਉਨ੍ਹਾਂ ਦੀ ਜੀਵਨੀ ਅਤੇ ਉਦੇਸ਼ ਬਾਰੇ ਆਉਣ ਵਾਲੀਆਂ ਪੀੜੀਆਂ ਨੂੰ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਚ ਉਨ੍ਹਾਂ ਦੀ ਬਾਣੀ ਦਰਜ ਹੈ, ਜਿਸ ਨੂੰ ਪੜ੍ਹ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ | ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਦੇ 'ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਵਿੱਤ ਮੰਤਰੀ ਦੀ ਆਰਥਿਕ ਦੂਰਦਰਸ਼ਤਾ ਦਾ ਨਤੀਜਾ ਹੈ-ਪਦਮ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨ੍ਹੀ ਕਲਾਂ ਦੀ ਹੋਈ ਮੀਟਿੰਗ
Ad Position 24