31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ 'ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਲਕਾ ਵਿਧਾਇਕ ਲਖਵੀਰ ਰਾਏ ਲਵਾਈ ਹਾਜ਼ਰੀ

Ad Position 21
No active advertisement
ਅਜੀਤ ਡੈਸਕ 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਧੇਰੇ ਪਿੰਡਾਂ ਦੇ ਵਿਚ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦਾ ਸਮਾਗਮ ਬਹੁਤ ਹੀ ਧੂਮ-ਧਾਮ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਪ੍ਰਕਾਸ਼ ਦਿਹਾੜੇ ਦੇ ਸਮਾਗਮ ਕੁਝ ਪਿੰਡਾਂ ਵਿਚ ਦਿਨ ਵੇਲੇ ਅਤੇ ਕੁਝ ਵਿਚ ਰਾਤ ਸਮੇਂ ਮਨਾਏ ਗਏ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਧੇਰੇ ਪਿੰਡਾਂ ਦੇ ਵਿਚ ਹਾਜ਼ਰੀ ਲਗਵਾਈ ਗਈ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649 ਵਾਂ ਪ੍ਰਕਾਸ਼ ਪੁਰਬ ਦੇਸ਼ ਵਿਚ ਹੀ ਨਹੀਂ, ਵਿਦੇਸ਼ਾਂ ਦੇ ਵਿਚ ਵੀ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਨੇ ਜਾਤ ਪਾਤ ਦਾ ਖੰਡਨ ਕੀਤਾ ਅਤੇ ਸਾਨੂੰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਦੇ ਲਈ ਪ੍ਰੇਰਿਤ ਕੀਤਾ ਹੈ | ਸਾਨੂੰ ਅਜਿਹੇ ਮਹਾਂਪੁਰਸ਼ਾਂ ਨੂੰ ਹਮੇਸ਼ਾ ਹੀ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਚ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦਾ ਮੁੱਖ ਮਨੋਰਥ ਉਨ੍ਹਾਂ ਦੀ ਜੀਵਨੀ ਅਤੇ ਉਦੇਸ਼ ਬਾਰੇ ਆਉਣ ਵਾਲੀਆਂ ਪੀੜੀਆਂ ਨੂੰ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਚ ਉਨ੍ਹਾਂ ਦੀ ਬਾਣੀ ਦਰਜ ਹੈ, ਜਿਸ ਨੂੰ ਪੜ੍ਹ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ | ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਦੇ 'ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਨਾਰੀ ਸਸ਼ਕਤੀ ਵਿਸ਼ੇ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਕੇਂਦਰੀ ਬਜਟ ਵਿੱਤ ਮੰਤਰੀ ਦੀ ਆਰਥਿਕ ਦੂਰਦਰਸ਼ਤਾ ਦਾ ਨਤੀਜਾ ਹੈ-ਪਦਮ
Ad Position 24