ਅਮਲੋਹ, 2 ਫਰਵਰੀ (ਕੇਵਲ ਸਿੰਘ)-ਗੁਰਦੁਆਰਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਖਨਿਆਣ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਬਾਬਾ ਬੇਅੰਤ ਸਿੰਘ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਐੱਸ.ਜੀ.ਪੀ.ਸੀ. ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਬੱਚਿਆਂ ਦੇ ਸਿੱਖੀ ਇਤਿਹਾਸ ਸਬੰਧੀ, ਪਗੜੀ ਅਤੇ ਦੁਮਾਲੇ ਬੰਨ੍ਹਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਅਖੀਰ 'ਚ ਸਮਾਗਮ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਅਰਜਨ ਸਿੰਘ, ਸਕੱਤਰ ਭਗਵਾਨ ਸਿੰਘ, ਪ੍ਰੀਤਮ ਸਿੰਘ, ਪਿਆਰਾ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ, ਰਾਜਿੰਦਰ ਸਿੰਘ, ਰਵਿੰਦਰ ਸਿੰਘ ਅਤੇ ਪਿੰਡ ਦੀਆਂ ਸੰਗਤਾਂ ਮੌਜੂਦ ਸਨ |