31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰਾਜ ਕੁਮਾਰ ਨੇ ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਚਾਰਜ

Ad Position 21
No active advertisement
ਰਾਜ ਕੁਮਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲਦੇ ਹੋਏ | ਅਜੀਤ ਤਸਵੀਰ <br/> 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਤਹਿਗੜ੍ਹ ਸਾਹਿਬ ਵਜੋਂ ਰਾਜ ਕੁਮਾਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਬਤੌਰ ਡੀ.ਪੀ.ਆਰ.ਓ. ਵਾਧੂ ਚਾਰਜ ਮਲੇਰਕੋਟਲਾ ਤਾਇਨਾਤ ਸਨ | ਰਾਜ ਕੁਮਾਰ ਮੋਗਾ ਤੋਂ ਪਹਿਲਾਂ ਵੀ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 10 ਮਹੀਨੇ ਸੇਵਾਵਾਂ ਨਿਭਾ ਚੁੱਕੇ ਹਨ | ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਚਾਰਜ ਸੰਭਾਲਣ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਰਸ਼ਿਮ ਵਰਮਾ ਅਤੇ ਪੱਤਰਕਾਰ ਸਾਥੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਰਾਜ ਕੁਮਾਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਮੁੜ ਤੋਂ ਸੇਵਾ ਨਿਭਾਉਣ ਦਾ ਮੌਕਾ ਮਿਲਿਆ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਵਿਚ ਪੂਰੀ ਸ਼ਿੱਦਤ ਨਾਲ ਆਪਣੇ ਫ਼ਰਜ਼ ਨਿਭਾਉਣਗੇ ਤੇ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸੂਬਾ ਸਰਕਾਰ ਦੇ ਧਿਆਨ ਵਿਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਡੀ.ਬੀ.ਯੂ. ਨੇ ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਨਾਲ ਮਨਾਇਆ ਵਿਸ਼ਵ ਕੁਸ਼ਟ ਰੋਗ ਦਿਵਸ ਅਗਲੀ ਖ਼ਬਰ ਖਨਿਆਣ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24