31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਰਹਿੰਦ ਪਬਲਿਕ ਸਕੂਲ ਦਾ ਸਾਲਾਨਾ ਸਮਾਰੋਹ ਸ਼ਾਨਦਾਰ ਢੰਗ ਹੋਇਆ ਸੰਪੰਨ

Ad Position 21
No active advertisement
ਸਰਹਿੰਦ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਗਿੱਧਾ ਪੇਸ਼ ਕਰਦੀਆਂ ਵਿਦਿਆਰਥਣਾਂ | (ਸੱਜੇ) ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਅਤੇ ਹੋਰ ਸ਼ਖ਼ਸੀਅਤਾਂ | ਤਸਵੀਰਾਂ: ਕਰਨ <br/> 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਸਰਹਿੰਦ ਪਬਲਿਕ ਸਕੂਲ ਵਿਚ ਸਕੂਲ ਡਾਇਰੈਕਟਰ ਰਾਜਵੰਤ ਕੌਰ ਦੀ ਅਗਵਾਈ ਹੇਠ ਸਾਲਾਨਾ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਸ਼ਾਨਦਾਰ ਮਾਹੌਲ ਵਿਚ ਆਯੋਜਿਤ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਵਲੋਂ ਸਵਾਗਤੀ ਸੰਬੋਧਨ ਨਾਲ ਹੋਈ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਮੂਹਿਕ ਵਿਕਾਸ ਵਿਚ ਅਜਿਹੇ ਸਮਾਗਮਾਂ ਦੀ ਮਹੱਤਤਾ 'ਤੇ ਰੌਸ਼ਨੀ ਪਾਈ | ਇਸ ਮੌਕੇ ਵਿਦਿਆਰਥੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਮਾਪੇ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ | ਸਕੂਲ ਪਿ੍ੰਸੀਪਲ ਕੰਵਲਪ੍ਰੀਤ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 400 ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ | ਸਮਾਗਮ ਦੌਰਾਨ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸਮੇਤ ਵੱਖ-ਵੱਖ ਭਾਸ਼ਾਵਾਂ ਵਿਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਸ ਨਾਲ 'ਏਕ ਭਾਰਤ, ਸੇ੍ਰਸ਼ਠ ਭਾਰਤ' ਦੀ ਸੋਹਣੀ ਝਲਕ ਵੇਖਣ ਨੂੰ ਮਿਲੀ | ਸਮਾਗਮ ਵਿਚ ਸਕੂਲ ਦੇ ਸਾਬਕਾ ਅਤੇ ਹੋਣਹਾਰ ਵਿਦਿਆਰਥੀ, ਖੇਤੀਬਾੜੀ ਵਿਕਾਸ ਵਿਭਾਗ ਦੇ ਅਧਿਕਾਰੀ ਇਕਬਾਲਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਈ ਪ੍ਰਸਿੱਧ ਸਿੱਖਿਆਸ਼ਾਸਤਰੀ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ | ਸਮਾਗਮ ਦੌਰਾਨ ਸਕੂਲ ਕਮੇਟੀ ਦੇ ਪ੍ਰਧਾਨ ਦਵਿੰਦਰ ਵਰਮਾ ਨੂੰ ਗੈੱਸਟ ਆਫ਼ ਆਨਰ ਦੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ 'ਚ 25 ਸਾਲ ਤੋਂ ਵੱਧ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕ ਕੰਵਲਜੀਤ ਕੌਰ ਅਤੇ ਬਲਜੀਤ ਕੋਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਡਾਇਰੈਕਟਰ ਰਾਜਵੰਤ ਕੌਰ ਅਤੇ ਪ੍ਰੋਫੈਸਰ ਅਸ਼ੋਕ ਸੂਦ ਵਲੋਂ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਸੰਬੋਧਨ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਪਿ੍ੰਸੀਪਲ ਬੈਨੀਪਾਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸਕੂਲ ਦੀਆਂ ਉਪਲੱਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਆਏ ਹੋਏ ਮਹਿਮਾਨਾਂ ਵਿਚ ਮਾਤਾ ਗੁਜਰੀ ਕਾਲਜ ਦੇ ਪਿ੍ੰ. ਕਸ਼ਮੀਰ ਸਿੰਘ, ਪ੍ਰੋਫੈਸਰ ਅਸ਼ੋਕ ਸੂਦ, ਸਾਧੂ ਸਿੰਘ, ਬਾਤਿਸ਼ ਸਰ, ਪ੍ਰੋਫੈਸਰ ਗੁਰਦਰਸ਼ਨ ਸਿੰਘ, ਡਾ. ਸ਼ੈਲੀ, ਡਾ. ਸੋਹਲ, ਅਸ਼ੀਸ਼ ਅੱਤਰੀ, ਤਲਵਿੰਦਰ ਕੌਰ, ਅਮਨਪ੍ਰੀਤ ਕੌਰ, ਹਰਵੀਨ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਕੂਲ ਪਿ੍ੰਸੀਪਲ ਵਲੋਂ ਸਾਰੇ ਅਧਿਆਪਕਾਂ, ਸਹਿਯੋਗੀਆਂ ਅਤੇ ਮਾਪਿਆਂ ਦਾ ਸਮਾਗਮ ਨੂੰ ਕਾਮਯਾਬ ਬਣਾਉਣ ਲਈ ਧੰਨਵਾਦ ਕੀਤਾ ਗਿਆ | ਸਮਾਗਮ ਦੇ ਅੰਤ 'ਚ ਪੇਸ਼ਕਾਰੀਆਂ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸਾਲ 2024 ਪੁਣੇ ਪੋਰਸ਼ ਹਾਦਸੇ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਜ਼ਮਾਨਤ <br/> ਅਗਲੀ ਖ਼ਬਰ ਡੀ.ਬੀ.ਯੂ. ਨੇ ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਨਾਲ ਮਨਾਇਆ ਵਿਸ਼ਵ ਕੁਸ਼ਟ ਰੋਗ ਦਿਵਸ
Ad Position 24