12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੋ ਭਿਆਨਕ ਸੜਕ ਹਾਦਸਿਆਂ 'ਚ ਦੋ ਦੀ ਮੌਤ-ਦੋ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 04-02-2026
ਸਮਾਣਾ, 3 ਫਰਵਰੀ (ਹਰਵਿੰਦਰ ਸਿੰਘ ਟੋਨੀ)-ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ 'ਚ ਫੱਟੜ ਹੋ ਗਏ ਹਨ | ਸਮਾਣਾ-ਪਾਤੜਾਂ ਸੜਕ 'ਤੇ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਕਾਰ ਤੇ ਮੋਟਰਸਾਈਕਲ ਟਕਰਾਉਣ ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਹਾਦਸੇ ਦੌਰਾਨ ਮਿ੍ਤਕ ਦੀ ਲੜਕੀ ਗੰਭੀਰ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਿਸ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ | ਥਾਣਾ ਸ਼ਹਿਰੀ ਪੁਲਿਸ ਵਲੋਂ ਮੌਕੇ 'ਤੇ ਪੁੱਜਦਿਆਂ ਜ਼ਖ਼ਮੀ ਲੜਕੀ ਤੋਂ ਹਾਦਸੇ ਸੰਬੰਧੀ ਪੜਤਾਲ ਕੀਤੀ ਜਾ ਰਹੀ ਹੈ | ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਤੇ ਸੋਮ ਪ੍ਰਕਾਸ਼ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਮੁਤਾਬਿਕ ਹਾਦਸਾ ਸਮਾਣਾ-ਪਾਤੜਾਂ ਸੜਕ 'ਤੇ ਨਿੱਜੀ ਵਿਆਹ ਪੈਲੇਸ ਗਿੱਲ ਤੋਂ ਪਹਿਲਾਂ ਆਉਂਦੇ ਪੈਟਰੋਲ ਪੰਪ ਨੇੜੇ ਵਾਪਰਿਆ ਦੱਸਿਆ ਜਾਂਦਾ ਹੈ | ਇਸੇ ਤਰ੍ਹਾਂ ਹੀ ਸਮਾਣਾ-ਪਟਿਆਲਾ ਸੜਕ 'ਤੇ ਬੀਤੀ ਦੇਰ ਰਾਤ ਪਿੰਡ ਢੈਂਠਲ ਨੇੜੇ ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਕਾਰ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੂਸਰੇ ਕਾਰ ਚਾਲਕ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ | ਜਿਸ ਦੀ ਪਛਾਣ ਜ਼ਿਲ੍ਹਾ ਫ਼ਤਿਆਬਾਦ ਦੇ ਸ਼ਹਿਰ ਟੋਹਾਣਾ ਵਜੋਂ ਹੋਈ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਏ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਹੋ ਰਹੀ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪਾਤੜਾਂ ਦੇ ਵਪਾਰੀ ਦਾ 2 ਪ੍ਰਵਾਸੀ 20 ਤੋਲੇ ਸੋਨਾ, ਲੱਖਾਂ ਰੁਪਏ ਨਕਦ ਤੇ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ
Ad Position 24