12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਰਾਏ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਹੋ ਰਹੀ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 04-02-2026
ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਲਾਭਪਾਤਰੀਆਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ | ਵਿਧਾਇਕ ਰਾਏ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫ਼ੈਸਲਾਕੁਨ ਬਦਲਾਅ ਹੈ | ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ | ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ | ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ | ਇਸ ਲਈ ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ | ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗ਼ਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ | ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ | ਉਨ੍ਹਾਂ ਦੱਸਿਆ ਕਿ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਚਨਾਰਥਲ ਕਲਾਂ, ਰੁੜਕੀ, ਦੁਭਾਲੀ, ਪੋਲਾ, ਸਰਹਿੰਦ ਦੇ ਵਾਰਡ ਨੰ. 3, 17, 20 ਅਤੇ 9 ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਉਨ੍ਹਾਂ ਵਿਚ 10 ਲੱਖ ਦੀ ਸਿਹਤ ਬੀਮਾ ਯੋਜਨਾ ਸਬੰਧੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼ ਇੰਚਾਰਜ ਮਾਲਵਾ ਜੋਨ ਸੋਸ਼ਲ ਮੀਡੀਆ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਜੋਨੀ ਤਲਾਣੀਆਂ, ਬੰਟੀ ਸੈਣੀ, ਸ਼ੈਲੀ ਸਰਹਿੰਦ ਸ਼ਹਿਰ, ਨਿੱਜੀ ਸਕੱਤਰ ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਕਦੀ ਅਤੇ ਮੋਬਾਈਲ ਫ਼ੋਨ ਖੋਹ ਮਾਮਲੇ 'ਚ 3 ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਦੋ ਭਿਆਨਕ ਸੜਕ ਹਾਦਸਿਆਂ 'ਚ ਦੋ ਦੀ ਮੌਤ-ਦੋ ਗੰਭੀਰ ਜ਼ਖ਼ਮੀ
Ad Position 24