ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ
ਅਜੀਤ ਡੈਸਕ
04-02-2026
ਐਸ.ਐਚ.ਓ ਨੇ ਕਿਹਾ ਕਿ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਪੁਲਿਸ ਵਚਨਬੱਧ ਹੈ ਅਤੇ ਅੱਜ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਗਈ ਹੈ ਤਾਂ ਜੋ ਮਾੜੇ ਅਨਸਰਾਂ ਨੂੰ ਸਮਾਂ ਰਹਿੰਦਿਆਂ ਕਾਬੂ ਕੀਤਾ ਜਾ ਸਕੇ | ਨਾਕਾਬੰਦੀ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ | ਉਨ੍ਹਾਂ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ | ਇਸ ਮੌਕੇ ਸਿਟੀ ਪੁਲਿਸ ਚੌਕੀ ਇੰਚਾਰਜ ਅਮਰਜੀਤ ਸਿੰਘ, ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ |