ਮੰਡੀ ਗੋਬਿੰਦਗੜ੍ਹ, 3 ਫਰਵਰੀ (ਰਾਜੇਸ਼ ਸ਼ਰਮਾ)-ਆਮ ਆਦਮੀ ਪਾਰਟੀ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ, ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਕਮਲਜੀਤ ਕੌਰ ਭਾਂਬਰੀ, ਸਾਬਕਾ ਕੌਂਸਲਰ ਰਾਕੇਸ਼ ਸੋਫਤ ਪੱਪੂ, ਡਾ. ਨਰਿੰਦਰ ਸਿੰਘ ਗੋਗੀ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਛੋਟਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸਥਾਨਕ ਜਿੰਮਖਾਨਾ ਕਲੱਬ ਵਿਚ ਇਕ ਸਮਾਗਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਉਚੇਚੇ ਤੌਰ 'ਤੇ ਪਹੁੰਚੇ | ਜਿਨ੍ਹਾਂ ਸਾਬਕਾ ਕੌਂਸਲ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ, ਸਾਬਕਾ ਕੌਂਸਲਰ ਕਮਲਜੀਤ ਕੌਰ ਭਾਂਬਰੀ, ਰਾਕੇਸ਼ ਸੋਫਤ ਪੱਪੂ, ਜਸਵਿੰਦਰ ਸਿੰਘ ਛੋਟਾ ਦਾ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਵੱਡੀ ਜਿੱਤ ਹਾਸਲ ਕਰਕੇ ਮੁੜ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ 'ਆਪ' ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖ਼ੁਸ਼ ਹਨ ਅਤੇ ਇਕ ਵਾਰ ਫਿਰ ਪੰਜਾਬ ਦੀ ਵਾਗਡੋਰ 'ਆਪ' ਦੇ ਹੱਥਾਂ ਵਿਚ ਸੌਂਪਣ ਦਾ ਮਨ ਬਣਾ ਚੁੱਕੇ ਹਨ | 'ਆਪ' ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪ੍ਰਤੀ ਪਰਿਵਾਰ 10 ਲੱਖ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਹਰ ਪਰਿਵਾਰ ਨੂੰ ਹੁਣ ਮਹਿੰਗੇ ਇਲਾਜ ਕਰਵਾਉਣ ਵਾਸਤੇ ਵੱਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਸਿੰਘ ਲਿਬੜਾ, ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਚੇਅਰਮੈਨ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਓਾਕਾਰ ਸਿੰਘ ਚੌਹਾਨ, 'ਆਪ' ਸੀਨੀਅਰ ਆਗੂ ਕਿ੍ਸ਼ਨ ਵਰਮਾ ਬੌਬੀ, ਸੰਚਿਤ ਸਿੰਗਲਾ, ਸੱਤਿਆਪਾਲ ਸਿੰਘ ਲੋਧੀ, ਅਮਰਜੀਤ ਸਿੰਘ ਵਾਲੀਆ, ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਕੌਂਸਲਰ ਰਾਧਿਕਾ ਵਰਮਾ, ਵਿਨੀਤ ਬਿੱਟੂ, ਪਰਮਜੀਤ ਵਾਲੀਆ, ਰਣਧੀਰ ਸਿੰਘ ਹੈਪੀ, 'ਆਪ' ਆਗੂ ਬਲਦੇਵ ਸ਼ਰਮਾ, ਹਰਚੰਦ ਸਿੰਘ ਨਸਰਾਲੀ, ਡਾ. ਭਲਵਿੰਦਰ ਸਿੰਘ ਗੋਗੀ, ਸਤਨਾਮ ਸਿੰਘ ਚਾਵਲਾ, ਮਨੀਸ਼ ਗੁਪਤਾ, ਦੀਪਕ ਮਲਹੋਤਰਾ, ਅਮਿਤ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਸਨ |