ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ-ਚੇਅਰਮੈਨ ਨਿਰਮਲ ਸਿੰਘ
ਅਜੀਤ ਡੈਸਕ
04-02-2026
ਜਿੱਥੇ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਮੈਨੇਜਰ ਅਮਰਿੰਦਰ ਸਿੰਘ, ਸਕੱਤਰ ਕੁਲਦੀਪ ਸਿੰਘ, ਹੈੱਡ ਗ੍ਰੰਥੀ ਬੂਟਾ ਸਿੰਘ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਗੁਰਦੁਆਰਾ ਪੰਜੋਖਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ 9 ਫਰਵਰੀ ਨੂੰ ਸਵੇਰੇ 9 ਵਜੇ ਨਗਰ ਕੀਰਤਨ ਗੁਰਦੁਆਰਾ ਪੰਜੋਖਰਾ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ, ਜਿੱਥੇ ਰਸਤੇ ਵਿਚ ਸਿੱਖ ਸੰਗਤਾਂ, ਪ੍ਰਬੰਧਕ ਕਮੇਟੀਆਂ, ਗੁਰਦੁਆਰਾ ਕਮੇਟੀਆਂ, ਸਮਾਜ ਸੇਵੀਆਂ ਵਲੋਂ ਦੁੱਧ, ਚਾਹ ਬ੍ਰੈੱਡ, ਫਲ ਫਰੂਟ ਤੇ ਪ੍ਰਸ਼ਾਦਿਆਂ ਦੇ ਲੰਗਰ ਲਗਾਏ ਜਾਣਗੇ | ਇਸ ਮੌਕੇ ਗੁਰਦੁਆਰਾ ਪੰਜੋਖਰਾ ਸਾਹਿਬ ਤੇ ਮੈਨੇਜਰ ਅਮਰਿੰਦਰ ਸਿੰਘ ਤੇ ਹੈੱਡ ਗ੍ਰੰਥੀ ਬੂਟਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਲਈ ਉਨ੍ਹਾਂ ਵਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਸੰਗਤਾਂ ਨੂੰ ਵੀ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਜਾ ਰਹੀ ਹੈ | ਇਸ ਮੌਕੇ ਸੁਖਦੇਵ ਸਿੰਘ ਰਾਜ, ਬਲਦੇਵ ਸਿੰਘ ਦੁਸਾਂਝ, ਹੈੱਡ ਗ੍ਰੰਥੀ ਹਰਦੀਪ ਸਿੰਘ, ਮੈਨੇਜਰ ਨਵਜੋਤ ਸਿੰਘ, ਬਲਦੇਵ ਸਿੰਘ ਲੁਹਾਰਾ, ਐਡਵੋਕੇਟ ਸੰਦੀਪ ਕਸ਼ਿਅਪ, ਰਾਜਕੁਮਾਰ ਪਾਤੜਾਂ, ਅਮੀਚੰਦ ਮਾਛੀਵਾੜਾ, ਗੁਰਚਰਨ ਸਿੰਘ ਧਨੌਲਾ, ਮਹਿੰਦਰ ਸਿੰਘ ਮੋਰਿੰਡਾ, ਪਰਮਜੀਤ ਸਿੰਘ ਖੰਨਾ, ਮਹਿੰਦਰ ਸਿੰਘ ਖੰਨਾ, ਸੰਦੀਪ ਕੌਰ ਚੰਡੀਗੜ੍ਹ, ਜੋਗਿੰਦਰਪਾਲ ਸਿੰਘ, ਕੁਲਦੀਪ ਸਿੰਘ ਜੇ.ਈ, ਰਾਮ ਸਿੰਘ ਨੰਡਿਆਲੀ, ਕਰਮ ਸਿੰਘ, ਸੁੱਚਾ ਸਿੰਘ, ਤਾਰਾ ਸਿੰਘ, ਬਲਜਿੰਦਰ ਕੌਰ, ਜਸਪਾਲ ਸਿੰਘ ਕਲੌਂਦੀ, ਬਨਾਰਸੀ ਦਾਸ, ਦਰਸ਼ਨ ਸਿੰਘ ਪਾਇਲ, ਰਾਏ ਸਿੰਘ, ਬਲਵੀਰ ਸਿੰਘ ਆਦਿ ਸ਼ਾਮਿਲ ਹਨ |