12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜੀ.ਪੀ.ਸੀ 'ਚ 'ਡਰੱਗ ਅਬਿਊਜ਼' ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 04-02-2026
ਮੰਡੀ ਗੋਬਿੰਦਗੜ੍ਹ, 3 ਫ਼ਰਵਰੀ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਚ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਡੀ.ਏ.ਪੀ.ਓ. ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਕੈਂਪਸ ਵਿਚ 'ਡਰੱਗ ਅਬਿਊਜ਼' ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਇਸ ਮੌਕੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਰਾਸ਼ਟਰੀ ਸਰਪ੍ਰਸਤ ਜਸਬੀਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਰਹੇ | ਆਪਣੇ ਸੰਬੋਧਨ ਦੌਰਾਨ ਜਸਬੀਰ ਸਿੰਘ ਨੇ ਭਾਰਤ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ, ਇਸ ਦੇ ਕਾਰਨਾਂ ਅਤੇ ਸਮਾਜ 'ਤੇ ਪੈਣ ਵਾਲੇ ਮਾੜੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨਸ਼ਾ ਹੁਣ ਸਿਰਫ਼ ਵਿਅਕਤੀਗਤ ਨਹੀਂ, ਸਗੋਂ ਸਮਾਜਿਕ ਸਮੱਸਿਆ ਬਣ ਚੁੱਕਾ ਹੈ, ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਖ਼ਤਰਾ ਹੈ | ਉਨ੍ਹਾਂ ਨੇ ਜਾਗਰੂਕਤਾ, ਸਹੀ ਮਾਰਗਦਰਸ਼ਨ ਅਤੇ ਸਕਾਰਾਤਮਿਕ ਵਿਕਲਪਾਂ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਪਜਨੀ ਨੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਅੱਗੇ ਆਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਹੁੰ ਵੀ ਚੁਕਾਈ ਗਈ | ਨਸ਼ਾ ਮੁਕਤੀ ਚੇਤਨਾ ਸੰਘ ਦੇ ਅਸ਼ੋਕ ਨੇ ਵੀ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਸਾਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ | ਪ੍ਰੋਗਰਾਮ ਵਿਚ ਪ੍ਰੋ. ਭਾਰਤ ਭੂਸ਼ਣ, ਪ੍ਰੋ. ਮਨਦੀਪ ਸਿੰਘ ਅਤੇ ਪ੍ਰੋ. ਪੂਜਾ ਸ਼ਰਮਾ ਸਮੇਤ ਸਟਾਫ਼ ਮੈਂਬਰ ਤੇ ਕਰੀਬ 80 ਵਿਦਿਆਰਥੀਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਲਟੀ ਵਰਸਿਟੀ ਨੇ ਗੁਰਮਤਿ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਇਲੈੱਕਟ੍ਰੀਕਲ ਤੇ ਇਲੈੱਕਟ੍ਰੋਨਿਕ ਕੰਪੋਨੈਂਟਸ 'ਤੇ ਸਕਿਲ-ਓਰੀਐਂਟਿਡ ਵਰਕਸ਼ਾਪ
Ad Position 24