ਖਮਾਣੋਂ, 3 ਫਰਵਰੀ (ਜੋਗਿੰਦਰ ਪਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰੂ ਨਾਨਕ ਮਲਟੀ ਵਰਸਿਟੀ ਵਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਜੇਤੂ ਵਿਦਿਆਰਥੀਆਂ ਨੂੰ ਸ੍ਰੀ ਮੰਜੀ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਫਾਈਨਲ ਰਾਊਾਡ ਵਿਚ ਪਹੁੰਚ ਕੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ, ਜਿਸ ਨੂੰ ਮਾਈਕਰੋਵੇਵ, ਸਮਾਰਟ ਵਾਚ, ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਬਾਕੀ ਸਾਰੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਦੂਜੇ ਰਾਊਾਡ ਵਿਚ ਪਹੁੰਚਣ 'ਤੇ ਸਭ ਨੂੰ ਸਮਾਰਟ ਵਾਚ, ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਵਿਚ ਪਹੁੰਚਣ 'ਤੇ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |