12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜੀ.ਪੀ.ਐੱਸ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 04-02-2026
ਮੰਡੀ ਗੋਬਿੰਦਗੜ੍ਹ, 3 ਫਰਵਰੀ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੀ ਚੰਗੀ ਸਿਹਤਯਾਬੀ, ਮਨੋਬਲ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਸੁਰੱਖਿਆ ਲਈ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਜਿਸ ਵਿਚ ਰਘਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਹ ਸਮਾਗਮ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਦੀ ਰਹਿਨੁਮਾਈ ਹੇਠ ਗਗਨਜੋਤ ਸਿੰਘ, ਗੁਰਵੀਰ ਸਿੰਘ, ਇੰਦਰਜੀਤ ਸਿੰਘ, ਮਨਿੰਦਰਪਾਲ ਕੌਰ ਅਤੇ ਤਲਵਿੰਦਰ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਜੀਵਨ ਵਿਚ ਨੈਤਿਕ ਮੁੱਲ ਅਪਣਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਪੂਰੀ ਸ਼ਰਧਾ ਨਾਲ ਪਾਠ ਅਤੇ ਕੀਰਤਨ ਸਰਵਣ ਕੀਤਾ ਅਤੇ ਬੱਚਿਆਂ ਦੀ ਚੰਗੀ ਸਿਹਤ ਅਤੇ ਆਉਣ ਵਾਲੇ ਸਮੇਂ ਵਿਚ ਹਰ ਤਰ੍ਹਾਂ ਦੇ ਸੰਕਟ ਤੋਂ ਰੱਖਿਆ ਲਈ ਅਰਦਾਸ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਪ੍ਰੋਜੈਕਟ ਦੇ ਕੰਮ ਦੀ ਸਮੀਖਿਆ ਸੰਬੰਧੀ ਵਧੀਕ ਕਮਿਸ਼ਨਰ ਨੇ ਕੀਤੀ ਬੈਠਕ <br/> ਅਗਲੀ ਖ਼ਬਰ ਟ੍ਰੈਫ਼ਿਕ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਜ਼ਿਲ੍ਹੇ 'ਚ 25-30 ਟ੍ਰੈਫਿਕ ਮਾਰਸ਼ਲ ਨਿਯੁਕਤ ਕੀਤੇ ਜਾਣਗੇ-ਡੀ.ਐੱਸ.ਪੀ ਬ...
Ad Position 24