12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰੀ ਸਕੂਲ ਦੇਵੀਗੜ੍ਹ ਵਿਖੇ ਸਲਾਨਾ ਸਮਾਗਮ ਸਮਾਪਤ

Ad Position 21
No active advertisement
ਅਜੀਤ ਡੈਸਕ 04-02-2026
ਦੇਵੀਗੜ੍ਹ, 3 ਫਰਵਰੀ (ਰਾਜਿੰਦਰ ਸਿੰਘ ਮੌਜੀ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਖੇ ਪਿ੍ੰਸੀਪਲ ਸੁਧੀਰ ਕੁਮਾਰ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸਿੱਖਿਆ ਜਗਤ ਦੇ ਮਾਹਿਰਾਂ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕਰਦਿਆਂ ਲੋਕ ਨਾਚ, ਸੋਲੋ ਡਾਂਸ ਅਤੇ ਡਰਾਮੇ ਪੇਸ਼ ਕੀਤੇ | ਕੁੜੀਆਂ ਦੁਆਰਾ ਪੇਸ਼ ਕੀਤਾ ਗਿਆ ਗਿੱਧਾ ਅਤੇ ਮੁੰਡਿਆਂ ਦਾ ਭੰਗੜਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ | ਵਿਦਿਆਰਥੀਆਂ ਵਲੋਂ 'ਭਰੂਣ ਹੱਤਿਆ' ਵਰਗੀ ਸਮਾਜਿਕ ਬੁਰਾਈ 'ਤੇ ਆਧਾਰਿਤ ਨਾਟਕ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ ਅਤੇ ਸਮਾਜ ਨੂੰ ਇਕ ਗੰਭੀਰ ਸੁਨੇਹਾ ਦਿੱਤਾ | ਇਸ ਮੌਕੇ ਰਾਜੀਵ ਕੁਮਾਰ ਡੀ.ਐਸ.ਐਮ. ਪਟਿਆਲਾ, ਗੁਰਜਿੰਦਰ ਸਿੰਘ ਪਿ੍ੰਸੀਪਲ ਨਵੋਦਿਆ ਸਕੂਲ ਅਤੇ ਮੈਡਮ ਹਰਪ੍ਰੀਤ ਕੌਰ ਪਿ੍ੰਸੀਪਲ ਭੁੰਨਰਹੇੜੀ ਸਮੇਤ ਕਈ ਸਕੂਲਾਂ ਦੇ ਮੁਖੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਨਗਰ ਪੰਚਾਇਤ ਪ੍ਰਧਾਨ ਮੈਡਮ ਸਵਿੰਦਰ ਕੌਰ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਦੇਵ ਸਿੰਘ ਨੇ ਵੀ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ | ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪਿ੍ੰਸੀਪਲ ਅਤੇ ਆਏ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਰਕਾਰ ਵਲੋਂ ਚਲਾਈ ਜਾ ਰਹੀ 'ਦਾਖਲਾ ਮੁਹਿੰਮ' ਦੀ ਵੈਨ ਪਹੁੰਚੀ, ਜਿਸ ਦੀ ਅਗਵਾਈ ਬੀ.ਪੀ.ਓ. ਭੁੰਨਰਹੇੜੀ ਮੈਡਮ ਬਲਵੀਰ ਕੌਰ ਕਰ ਰਹੇ ਸਨ | ਮੈਡਮ ਬਲਵੀਰ ਕੌਰ ਅਤੇ ਪਿ੍ੰਸੀਪਲ ਸੁਧੀਰ ਕੁਮਾਰ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਅਧੁਨਿਕ ਸਹੂਲਤਾਂ ਅਤੇ ਮਿਆਰੀ ਸਿੱਖਿਆ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਸਟੇਜ ਦਾ ਸਫਲ ਸੰਚਾਲਨ ਵਿਜੇ ਕੁਮਾਰ, ਭੁਪਿੰਦਰ ਕੌਰ, ਪੂਜਾ ਰਾਣੀ ਅਤੇ ਸੁਰਿੰਦਰ ਸਿੰਘ ਵਲੋਂ ਬਾਖੂਬੀ ਨਿਭਾਇਆ ਗਿਆ | ਇਸ ਮੌਕੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਨਜ਼ਰਵੱਟੂ ਬਣ ਕੇ ਰਹਿ ਗਈਆਂ ਐਲੀਵੇਟਿਡ ਰੋਡ 'ਤੇ ਲੱਗੀਆਂ ਬਿਜਲਈ ਦਿਸ਼ਾ ਸੂਚਕ ਸਕਰੀਨਾਂ <br/>
Ad Position 24