12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿੱਦਿਅਕ ਤੇ ਉਦਯੋਗਿਕ ਦੌਰਾ ਆਯੋਜਿਤ

Ad Position 21
No active advertisement
ਅਜੀਤ ਡੈਸਕ 04-02-2026
ਮੰਡੀ ਗੋਬਿੰਦਗੜ੍ਹ, 3 ਫਰਵਰੀ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਲੁਧਿਆਣਾ ਸਥਿਤ 'ਸਟੈਪ ਜੀ.ਐਨ.ਡੀ.ਈ.ਸੀ.' ਦਾ ਵਿੱਦਿਅਕ ਉਦਯੋਗਿਕ ਦੌਰਾ ਕੀਤਾ ਗਿਆ | ਇਹ ਦੌਰਾ ਸਿਖਲਾਈ ਅਤੇ ਪਲੇਸਮੈਂਟ ਮੁਖੀ ਕੁਲਦੀਪ ਸਿੰਘ ਸੇਖੋਂ ਅਤੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੀ ਸਹਾਇਕ ਪ੍ਰੋਫ਼ੈਸਰ ਪੂਜਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਇਸ ਦੌਰੇ ਵਿਚ ਬੀ.ਸੀ.ਏ. ਛੇਵੇਂ ਸਮੈਸਟਰ ਅਤੇ ਐਮ.ਸੀ.ਏ. ਦੂਜੇ ਤੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦੌਰੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਉਦਯੋਗ ਦੇ ਕੰਮਕਾਜ, ਆਧੁਨਿਕ ਤਕਨਾਲੋਜੀਆਂ ਅਤੇ ਵਪਾਰਕ ਵਾਤਾਵਰਨ ਬਾਰੇ ਪ੍ਰਤੱਖ ਜਾਣਕਾਰੀ ਦੇਣਾ ਸੀ | ਸਟੈਪ ਜੀ.ਐਨ.ਡੀ.ਈ.ਸੀ. ਦੇ ਮਾਹਿਰਾਂ ਕਾਰਜਕਾਰੀ ਨਿਰਦੇਸ਼ਕ ਡਾ. ਅਰਵਿੰਦ ਢੀਂਗਰਾ, ਸਿਖਲਾਈ ਤੇ ਪਲੇਸਮੈਂਟ ਅਧਿਕਾਰੀ ਰਵਿੰਦਰ ਦੇਵ ਅਤੇ ਇੰਚਾਰਜ ਅਕਾਦਮਿਕ ਅਤੇ ਕੰਪਿਊਟਰ ਅੰਮਿ੍ਤਪਾਲ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਪ੍ਰਕਿਰਿਆਵਾਂ, ਸਾਫ਼ਟਵੇਅਰ ਡਿਵੈਲਪਮੈਂਟ, ਉਦਯੋਗ ਵਿਚ ਵਰਤੀਆਂ ਜਾਣ ਵਾਲੀਆਂ ਨਵੀਆਂ ਤਕਨਾਲੋਜੀਆਂ ਅਤੇ ਵਿਹਾਰਕ ਅਭਿਆਸਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਉਦਯੋਗ ਦੇ ਕਾਰਜ ਸੱਭਿਆਚਾਰ, ਟੀਮ ਵਰਕ, ਪ੍ਰੋਜੈਕਟ ਮੈਨੇਜਮੈਂਟ ਅਤੇ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਵੀ ਮਹੱਤਵਪੂਰਨ ਸਿੱਖਿਆ ਹਾਸਲ ਕੀਤੀ | ਇਸ ਮੌਕੇ ਪੀ.ਆਈ.ਐਮ.ਟੀ. ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਹਾਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਨੂੰ ਤਕਨੀਕੀ ਅਤੇ ਪ੍ਰਯੋਗਾਤਮਿਕ ਗਿਆਨ ਨਾਲ ਮਜ਼ਬੂਤ ਕਰਨ ਲਈ ਬਚਨਵੱਧ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ-ਵਿਧਾਇਕ ਰਾਏ ਅਗਲੀ ਖ਼ਬਰ ਦੇਸ਼ ਦੀ ਕਿਸਾਨੀ ਨੂੰ ਸਿਰਫ਼ ਐੱਮ.ਐੱਸ.ਪੀ. ਹੀ ਬਚਾ ਸਕਦੀ ਹੈ-ਬੌਂਦਲੀ
Ad Position 24