12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 04-02-2026
ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਮਨਪ੍ਰੀਤ ਸਿੰਘ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਪੰਜਾਬ ਕਰਾਟੇ ਫੈਡਰੇਸ਼ਨ ਵਲੋਂ ਕਰਾਟੇ ਅਤੇ ਤਾਈਕਵਾਡੋਂ ਦੇ ਓਪਨ ਇੰਟਰ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਖੇਡਾਂ ਜਿੱਥੇ ਵਿਦਿਆਰਥੀਆਂ ਦੇ ਮਾਨਸਿਕ ਸੰਤੁਲਨ ਨੂੰ ਬਣਾਈ ਰੱਖਦੀਆਂ ਹਨ, ਉੱਥੇ ਹੀ ਤੰਦਰੁਸਤੀ ਦੇ ਲਈ ਖੇਡਾਂ ਅਤਿ ਜ਼ਰੂਰੀ ਹਨ | ਇਨ੍ਹਾਂ ਮੁਕਾਬਲਿਆਂ ਵਿਚ ਕਪੂਰਥਲਾ, ਬਠਿੰਡਾ, ਗੁਰਦਾਸਪੁਰ, ਅੰਮਿ੍ਤਸਰ, ਪਟਿਆਲਾ, ਸਰਹਿੰਦ, ਬਠਿੰਡਾ, ਸੰਗਰੂਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਪਾਤੜਾਂ, ਸਮਾਣਾ ਅਤੇ ਜਲੰਧਰ ਆਦਿ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਰਹੁਲਦੀਪ ਸਿੰਘ ਬਾਸਕਟਬਾਲ ਕੋਚ ਅਤੇ ਸਤਵਿੰਦਰ ਸਿੰਘ ਕੋਚ ਸਮੇਤ ਹੋਰ ਵੀ ਕਈ ਕੋਚ ਪਹੁੰਚੇ ਹੋਏ ਸਨ | ਸਕੂਲ ਦੇ ਮੁੱਖ ਕੋਚ ਅਰਮਾਨ ਸਿੰਘ ਦੀ ਅਗਵਾਈ ਹੇਠ ਇਹ ਮੈਚ ਹੋ ਰਹੇ ਸਨ | ਪੰਜਾਬ ਤਾਈਕਵਾਡੋਂ ਐਸੋਸੀਏਸ਼ਨ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮਨਜੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਚੈਂਪੀਅਨਸ਼ਿਪ ਦੇ ਮੁਕਾਬਲੇ ਦੇ ਸ਼ੁਰੂ ਤੋਂ ਅੰਤ ਤੱਕ ਸਕੂਲ ਦੇ ਵਾਈਸ ਪਿ੍ੰਸੀਪਲ ਹਰਲੀਨ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਨ੍ਹਾਂ ਮੁਕਾਬਲਿਆਂ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਸਰਹਿੰਦ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਟਰਾਫ਼ੀ ਜਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਵਿਖੇ ਗੁਰਮਤਿ ਸਮਾਗਮ ਦੇ ਭੋਗ 5 ਨੂੰ ਪਾਏ ਜਾਣਗੇ-ਪਰਮਜੀਤ ਸਿੰਘ ਹੰਸਾਲੀ ਵ... ਅਗਲੀ ਖ਼ਬਰ ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿੱਦਿਅਕ ਤੇ ਉਦਯੋਗਿਕ ਦੌਰਾ ਆਯੋਜਿਤ
Ad Position 24