ਫ਼ਤਹਿਗੜ੍ਹ ਸਾਹਿਬ, 3 ਫ਼ਰਵਰੀ (ਮਨਪ੍ਰੀਤ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਪਿਛਲੇ ਦੋ ਦਿਨਾਂ ਤੋਂ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਯੋਗ ਅਗਵਾਈ ਹੇਠ ਆਰੰਭ ਕਰਵਾਏ ਗਏ, ਜਿਸ 'ਚ ਪੰਥ ਦੇ ਪ੍ਰੀਤਵਾਨ ਰਾਗੀ, ਢਾਡੀ, ਕਵੀਸ਼ਰੀ ਅਤੇ ਕਥਾਵਾਚਕਾਂ ਵਲੋਂ ਗੁਰੂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੱਲਬਾਤ ਦੌਰਾਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਤਾਜ਼ਾ ਕਰਦੇ ਹੋਏ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਸਮੇਂ ਬਾਬਾ ਦਲਵੀਰ ਸਿੰਘ ਲਖਮੀਪੁਰ ਵਾਲਿਆਂ, ਬਾਬਾ ਭੁਪਿੰਦਰ ਸਿੰਘ ਜਰਗ, ਗਿਆਨੀ ਸੱਜਣ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਗਿਆਨੀ ਕੁਲਵੰਤ ਸਿੰਘ ਸੇਵਾਦਾਰ ਸਾਹਿਬਜ਼ਾਦੇ ਦਲ ਵਾਲਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 1 ਫਰਵਰੀ ਤੋਂ ਗੁਰਮਤਿ ਸਮਾਗਮ ਆਰੰਭ ਹੋ ਕੇ ਲੜੀਵਾਰ ਕਥਾ ਕੀਰਤਨ ਵਿਖਿਆਨ ਕਰ 5 ਫਰਵਰੀ ਨੂੰ ਸਮਾਪਤੀ ਦੇ ਭੋਗ ਪਾਏ ਜਾਣਗੇ ਅਤੇ 5 ਫਰਵਰੀ ਸਵੇਰੇ 9 ਵਜੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਲਗਾਇਆ ਗਿਆ, ਜਿਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਕੈਂਪ ਦਾ ਲਾਹਾ ਲਿਆ | ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਪੇਨ ਰਿਲੀਫ ਡੈਂਟਲ ਕਲੀਨਿਕ ਖੇੜਾ ਹੰਸਾਲੀ ਵਲੋਂ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਵਿਚ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਦਾ ਲਾਹਾ ਲੈਣ ਲਈ ਕਿਹਾ | ਇਸ ਮੌਕੇ ਰਾਜਿੰਦਰ ਸਿੰਘ ਗਰੇਵਾਲ, ਮਨਜੀਤ ਸਿੰਘ ਸਰਹਿੰਦ, ਅਵਤਾਰ ਸਿੰਘ, ਮਾਸਟਰ ਤਰਲੋਚਨ ਸਿੰਘ, ਸਾਧੂ ਰਾਮ ਭੱਟਮਾਜਰਾ, ਗੁਰਦੇਵ ਸਿੰਘ, ਮੋਹਣ ਸਿੰਘ ਬਧੌਛੀ, ਮਲਾਰਾ ਸਿੰਘ, ਮਨਦੀਪ ਸਿੰਘ ਪਟਿਆਲਾ, ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ ਰੰਧਾਵਾ, ਗੁਰਸੇਵਕ ਸਿੰਘ ਖੇੜਾ, ਰਮਾ ਬਾਠ, ਪਿਆਰਾ ਸਿੰਘ, ਨਿਰਲੇਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |