12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਜ਼ਿਲ੍ਹੇ ਦੇ ਵਿਦਿਆਰਥੀਆਂ ਦੇ ਐੱਨ.ਐੱਸ.ਕਿਊ.ਐੱਫ. ਦੇ ਹੁਨਰ ਅਤੇ ਕੁਇਜ਼ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 04-02-2026
ਅਮਲੋਹ, 3 ਫਰਵਰੀ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦਾ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਹੁਨਰ ਅਤੇ ਕੁਇਜ਼ ਮੁਕਾਬਲਾ ਸ. ਦਾਰਾ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਜੈਅੰਤ ਸ਼ਰਮਾ ਲੈਕਚਰਾਰ ਵਲੋਂ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ | ਇਸ ਦੌਰਾਨ ਹੁਨਰ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਮਾਡਲ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਦਕਿ ਕੁਇਜ਼ ਮੁਕਾਬਲੇ ਵਿਚ ਪਹਿਲਾਂ 100 ਪ੍ਰਸ਼ਨਾਂ ਦਾ ਲਿਖਤੀ ਟੈਸਟ ਅਤੇ ਬਾਅਦ ਵਿਚ 'ਫਾਸਟਰ ਫਿੰਗਰ ਫਸਟ' ਰਾਊਾਡ ਰਾਹੀਂ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਦੀ ਪਰਖ ਕੀਤੀ ਗਈ | ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਨਰ ਮੁਕਾਬਲੇ ਵਿਚ ਦਾਰਾ ਸਿੰਘ ਮੈਮੋਰੀਅਲ ਸਕੂਲ ਸਲਾਣਾ ਦੀ ਨਿਸ਼ਾ ਰਾਣੀ ਅਤੇ ਕਰਨਦੀਪ ਸਿੰਘ ਨੇ ਪਹਿਲਾ, ਸ.ਸ.ਸ. ਸਕੂਲ ਬਡਾਲੀ ਆਲਾ ਸਿੰਘ ਦੇ ਰਿੰਕੂ ਅਤੇ ਗੁਰਸੇਵਕ ਸਿੰਘ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਅਮਲੋਹ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਤੇ ਅਨੀਤਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕੁਇਜ਼ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ.ਸ.ਸ. ਸਕੂਲ ਸੰਗਤਪੁਰ ਸੋਢੀਆਂ ਦੇ ਇੰਦਰਜੀਤ ਸਿੰਘ ਪਹਿਲੇ, ਸ.ਸ.ਸ. ਸਕੂਲ ਦਾਦੂ ਮਾਜਰਾ ਦੀ ਰਮਨਪ੍ਰੀਤ ਕੌਰ ਦੂਜੇ ਅਤੇ ਸ.ਸ.ਸ. ਸਕੂਲ ਬਾਗ ਸਿਕੰਦਰ ਦੀ ਜਸ਼ਨਪ੍ਰੀਤ ਕੌਰ ਤੀਜੇ ਸਥਾਨ 'ਤੇ ਰਹੀ | ਇਸ ਮੌਕੇ ਸਕੂਲ ਇੰਚਾਰਜ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਕਿਉ.ਐਫ ਵਰਗੇ ਕਿੱਤਾਮੁਖੀ ਕੋਰਸਾਂ ਦੀ ਅਹਿਮੀਅਤ ਦੱਸਦਿਆਂ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੱਜ ਦੀ ਭੂਮਿਕਾ ਰਵਿੰਦਰ ਕੌਰ, ਜੈਅੰਤ ਸ਼ਰਮਾ, ਨਿਰਮਲ ਸਿੰਘ, ਪਰਵੀਨ ਰਾਣੀ, ਰਾਜਦੀਪ ਕੌਰ ਅਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡਿਨੇਟਰ ਮਨਦੀਪ ਖੁੱਲਰ ਵਲੋਂ ਬਾਖ਼ੂਬੀ ਨਿਭਾਈ ਗਈ | ਸਮਾਗਮ ਦੇ ਅਖੀਰ ਵਿਚ ਖੁੱਲਰ ਨੇ ਸਲਾਣਾ ਸਕੂਲ ਦੇ ਸਟਾਫ਼ ਅਤੇ ਆਏ ਹੋਏ ਮਹਿਮਾਨਾਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਹਾਊਸ ਦੀ ਹੋਣ ਵਾਲੀ ਬੈਠਕ ਦੀਆਂ ਤਿਆਰੀਆਂ ਤੇਜ਼ <br/> ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਵਿਖੇ ਗੁਰਮਤਿ ਸਮਾਗਮ ਦੇ ਭੋਗ 5 ਨੂੰ ਪਾਏ ਜਾਣਗੇ-ਪਰਮਜੀਤ ਸਿੰਘ ਹੰਸਾਲੀ ਵ...
Ad Position 24