17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ ਲੋਕਾਂ ਨੂੰ ਮਿਲੇਗਾ ਵੱਡਾ ਲਾਭ- ਲਖਵਿੰਦਰ ਜਾਗੋ

Ad Position 21
No active advertisement
ਅਜੀਤ ਡੈਸਕ 05-02-2026
ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜ਼ਰੂਰਤਮੰਦ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਾਕ ਕੋਆਰਡੀਨੇਟਰ ਲਖਵਿੰਦਰ ਸਿੰਘ ਜਾਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ, ਜਿਨ੍ਹਾਂ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿੱਖਿਆ ਸਹੂਲਤ, ਇਸਤਰੀ ਲਈ ਮੁਫ਼ਤ ਬੱਸ ਸਫ਼ਰ, ਮੁਫ਼ਤ ਬਿਜਲੀ ਯੂਨਿਟਾਂ, ਕਿਸਾਨਾਂ ਨੂੰ ਸਿੰਚਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ, ਹੁਣ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜੋਕਿ ਆਪਣੇ 'ਆਪ' 'ਚ ਵੱਡਾ ਇਤਿਹਾਸਿਕ ਫ਼ੈਸਲਾ ਹੈ ਅਤੇ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਵੀ ਹਲਕੇ ਦੇ ਵਿਕਾਸ ਲਈ ਵੱਡੀ ਪੱਧਰ ਤੇ ਕੰਮ ਕਰਵਾਏ ਜਾ ਰਹੇ ਹਨ ਤੇ ਹੁਣ ਯੁੱਧ ਨਸ਼ਿਆਂ ਵਿਰੱੁਧ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੇ ਨਾਲ ਪਿੰਡਾਂ 'ਚ ਵੀ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਤਾਂ ਜੋ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਵਾਰਡਬੰਦੀ ਮਾਮਲੇ 'ਚ ਹਾਈ ਕੋਰਟ ਨੇ ਬਦਲਾਅ 'ਤੇ ਲਗਾਈ ਅਸਥਾਈ ਰੋਕ ਅਗਲੀ ਖ਼ਬਰ ਡਿਜੀਟਲ ਦੁਨੀਆ ਦੀ ਗ਼ਲਤ ਜਾਣਕਾਰੀ ਵਿਰੁੱਧ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨਾ ਵੀ ਹੁਣ ਅਧਿਆਪਕ ਦਾ ਫ਼ਰਜ਼- ਡਾ. ਜਗਦੀਪ...
Ad Position 24