ਮੁਢਲੀ ਸਟੇਜ 'ਤੇ ਪਤਾ ਲੱਗਣ 'ਤੇ ਕੈਂਸਰ ਦਾ ਇਲਾਜ ਸੰਭਵ- ਡਾ. ਅਰਵਿੰਦਪਾਲ ਸਿੰਘ
ਅਜੀਤ ਡੈਸਕ
05-02-2026
ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਕੈਂਸਰ ਦੁਨੀਆ ਦੀ ਅਜਿਹੀ ਦੂਜੀ ਬਿਮਾਰੀ ਹੈ, ਜਿਸ ਕਾਰਨ ਸਭ ਤੋਂ ਵੱਧ ਲੋਕ ਮਰ ਰਹੇ ਹਨ | ਇਸ ਲਈ ਜਾਗਰੂਕ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ 1.50 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਛਾਤੀ ਵਿਚ ਗਿਲਟੀ, ਲਗਾਤਾਰ ਖੰਗ, ਆਵਾਜ਼ ਵਿਚ ਭਾਰੀਪਣ, ਮਹਾਂਵਾਰੀ ਦੌਰਾਨ ਖ਼ੂਨ ਦਾ ਜ਼ਿਆਦਾ ਪੈਣਾ ਜਾਂ ਮਹਾਂਵਾਰੀ ਤੋਂ ਬਿਨਾਂ ਖ਼ੂਨ ਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ | ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰੁਲ ਗੁਪਤਾ ਨੇ ਦੱਸਿਆ ਕਿ ਕੈਂਸਰ ਸਿਗਰਟ, ਪਾਨ, ਤੰਬਾਕੂ, ਖੈਣੀ, ਗੁਟਕਾ, ਸ਼ਰਾਬ ਆਦਿ ਦੀ ਵਰਤੋਂ ਕਰਕੇ ਜ਼ਿਆਦਾ ਕੀਟਨਾਸ਼ਕ ਸਪਰੇਅ ਕਰਨ ਨਾਲ ਮੋਟਾਪਾ ਤੇ ਮਿਲਾਵਟ ਵਾਲੀਆਂ ਚੀਜ਼ਾਂ ਦੇ ਖਾਣ-ਪੀਣ ਨਾਲ ਹੋ ਸਕਦਾ ਹੈ | ਇਸ ਲਈ ਜਾਗਰੂਕ ਹੋ ਕੇ ਜੀਵਨਸ਼ੈਲੀ ਵਿਚ ਤਬਦੀਲੀ ਲਿਆ ਅਤੇ ਸਮੇਂ-ਸਮੇਂ 'ਤੇ ਆਪਣੀ ਡਾਕਟਰੀ ਜਾਂਚ ਕਰਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਜਸਵੰਤ ਸਿੰਘ, ਗਗਨ ਥੰਮਣ ਤੇ ਧਰਮ ਸਿੰਘ ਆਦਿ ਹਾਜ਼ਰ ਸਨ |