ਭਾਜਪਾ ਆਗੂਆਂ ਤੇ ਵਰਕਰਾਂ ਨੇ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ
ਅਜੀਤ ਡੈਸਕ
05-02-2026
ਉਨ੍ਹਾਂ ਕਿਹਾ ਕਿ ਪਿਛਲੇ 1 ਦਹਾਕੇ ਤੋਂ ਸੱਤਾ ਤੋਂ ਬਾਹਰ ਰਹਿਣ ਕਾਰਨ ਕਾਂਗਰਸੀ ਆਗੂ ਆਪਣਾ ਦਿਮਾਗ਼ੀ ਸੰਤੁਲਨ ਗੁਆ ਬੈਠੇ ਹਨ ਜਿਸ ਕਰਕੇ ਉਹ ਘਟੀਆ ਕਿਸਮ ਦੀ ਸਭਿਅਕ ਭਾਸ਼ਾ ਦੀ ਵਰਤੋਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਅਪਮਾਨ ਕਰਨ ਦੀ ਗੁਸਤਾਖੀ ਲਈ ਰਾਹੁਲ ਗਾਂਧੀ ਤੁਰੰਤ ਜਨਤਕ ਤੌਰ 'ਤੇ ਮੁਆਫ਼ੀ ਮੰਗਣ, ਨਹੀਂ ਤਾਂ ਭਾਜਪਾ ਵਲੋਂ ਰਾਹੁਲ ਗਾਂਧੀ ਦੇ ਖ਼ਿਲਾਫ਼ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਗੁਰਦੀਪ ਸਿੰਘ ਢੀਂਡਸਾ ਪ੍ਰਧਾਨ ਵਿਸ਼ਵਕਰਮਾ ਕਾਲੋਨੀ, ਸੁਰਿੰਦਰ ਕੌਰ, ਭੁਪਿੰਦਰ ਕੌਰ, ਗੁਰਮੇਲ ਕੌਰ, ਹਰਪ੍ਰੀਤ ਕੌਰ ਸਰਹਿੰਦ ਸ਼ਹਿਰ, ਰਣਜੀਤ ਕੌਰ, ਰਣਦੀਪ ਕੌਰ, ਮਨਜੀਤ ਕੌਰ ਮੱਠੀ, ਕੁਲਦੀਪ ਸਿੰਘ ਮੱਠੀ, ਗਗਨਦੀਪ ਗੱਗੀ, ਸੁੱਚਾ ਖ਼ਾਨ ਮਹਾਦੀਆਂ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਦਲੇਰ ਸਿੰਘ ਖ਼ਾਲਸਾ, ਪਰਮਜੀਤ ਸਿੰਘ ਭੱਟਮਾਜਰਾ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਸੁਰਜੀਤ ਸਿੰਘ ਰਾਜਪੂਤ, ਰਾਜੀਵ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਸ਼ਾਮਿਲ ਸਨ |