ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਰਾਜਿੰਦਰ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਾਢੇ ਤਿੰਨ ਸੌ ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਗਿਆ¢ ਇਸ ਭਾਸ਼ਣ ਮੁਕਾਬਲੇ ਵਿਚ ਜ਼ਿਲ੍ਹੇ ਦੇ ਰੈੱਡ ਰਿਬਨ ਕਲੱਬਾਂ, ਯੁਵਕ ਸੇਵਾਵਾਂ ਕਲੱਬਾਂ ਅਤੇ ਐਨ.ਐਸ.ਐਸ. ਦੀਆਂ ਜ਼ਿਲ੍ਹਾ ਇਕਾਈਆਂ ਨੇ ਭਾਗ ਲਿਆ | ਇਹ ਮੁਕਾਬਲਾ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਡਾਇਰੈਕਟਰ ਪ੍ਰੋਫ਼ੈਸਰ ਦਿਲਬਰ ਸਿੰਘ ਦੀ ਨਿਗਰਾਨੀ ਹੇਠ ਹੋਇਆ | ਇਸ ਮੁਕਾਬਲੇ ਨੂੰ ਸਕੂਲ ਅਤੇ ਕਾਲਜ ਪੱਧਰ ਦੋ ਹਿੱਸਿਆਂ ਵਿਚ ਵੰਡਿਆ ਗਿਆ¢ ਜਿਸ ਵਿਚ 18 ਟੀਮਾਂ ਨੇ ਭਾਗ ਲਿਆ¢ ਕਾਲਜ ਪੱਧਰ ਦੇ ਮੁਕਾਬਲੇ ਵਿਚ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਤਹਿਗੜ੍ਹ ਸਾਹਿਬ ਦੀ ਈ.ਟੀ.ਟੀ. ਕੋਰਸ ਦੀ ਵਿਦਿਆਰਥਣ ਹਰਜੀਤ ਕੌਰ ਨੇ ਡਾ. ਕੁਲਦੀਪ ਸਿੰਘ ਦੀਪ ਦੁਆਰਾ ਲਿਖਿਆ ਭਾਸ਼ਣ ਬੋਲ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ¢ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੀ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਹਰਜੀਤ ਕੌਰ ਦੇ ਭਾਸ਼ਣ ਵਿਚ ਗੁਰੂ ਤੇਗ ਬਹਾਦਰ ਸਾਹਿਬ ਦੇ ਫ਼ਲਸਫ਼ੇ ਨੂੰ ਵਿਸ਼ਵ ਦਿ੍ਸ਼ਟੀਕੋਣ ਨਾਲ ਸਮਝਣ ਦੀ ਕੋਸ਼ਿਸ਼ ਕੀਤੀ ਗਈ¢ ਯੁਵਕ ਸੇਵਾਵਾਂ ਵਿਭਾਗ ਵਲੋਂ ਸਾਰੇ ਪ੍ਰਤੀਯੋਗੀਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਡਾਇਟ ਦੇ ਪਿ੍ੰਸੀਪਲ ਡਾ. ਅਨੰਦ ਗੁਪਤਾ ਨੇ ਹਰਜੀਤ ਕੌਰ ਨੂੰ ਇਸ ਉਪਲੱਬਧੀ ਲਈ ਸ਼ਾਬਾਸ਼ ਦਿੱਤੀ |