17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵੈੱਲਫੇਅਰ ਸੁਸਾਇਟੀ ਵਲੋਂ 12 ਲੋੜਵੰਦਾਂ ਨੂੰ 90 ਹਜ਼ਾਰ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 05-02-2026
ਅਮਲੋਹ, 4 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਸਮਾਜ ਸੇਵਾ ਦੀ ਮਿਸਾਲ ਕਾਇਮ ਕਰਦਿਆਂ 12 ਲੋੜਵੰਦ ਵਿਅਕਤੀਆਂ ਨੂੰ ਕੁੱਲ 90 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ | ਇਲਾਜ ਲਈ ਦਿੱਤੀ ਗਈ ਇਸ ਮਦਦ ਨਾਲ ਲਾਭਪਾਤਰੀਆਂ ਨੇ ਸੁਸਾਇਟੀ ਦਾ ਧੰਨਵਾਦ ਕੀਤਾ ਅਤੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਦੱਸਿਆ ਕਿ ਹਰ ਲੋੜਵੰਦ ਨੂੰ 7500 ਰੁਪਏ ਦਾ ਚੈੱਕ ਦੇ ਕੇ ਸਹਾਇਤਾ ਪ੍ਰਦਾਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਮੁੱਖ ਮਕਸਦ ਮਨੁੱਖਤਾ ਦੀ ਸੇਵਾ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਕੰਮ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਮੈਂਬਰਾਂ ਦੇ ਸਹਿਯੋਗ ਨਾਲ ਇਹ ਸਾਰੇ ਉਪਰਾਲੇ ਸੰਭਵ ਹੋ ਰਹੇ ਹਨ ਅਤੇ ਜਿਹੜੇ ਵਿਅਕਤੀ ਸੰਸਥਾ ਨਾਲ ਜੁੜਨਾ ਚਾਹੁੰਦੇ ਹਨ, ਉਹ ਮੈਂਬਰ ਬਣ ਕੇ ਸੇਵਾ ਕਰ ਸਕਦੇ ਹਨ, ਇਸ ਮੌਕੇ ਡਾ. ਜਸਵੰਤ ਸਿੰਘ ਅਲਾਦਾਦਪੁਰ, ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਸਰਪ੍ਰਸਤ ਪਰਮਿੰਦਰ ਸਿੰਘ ਸੰਧੂ, ਡਾ. ਅਰਜਨ ਸਿੰਘ ਸੈਕਟਰੀ, ਐਸ.ਡੀ.ਓ. ਬਲਦੇਵ ਸਿੰਘ, ਹਰਪ੍ਰੀਤ ਸਿੰਘ ਸੋਨੂੰ, ਨੀਰਜ ਜਿੰਦਲ ਅਤੇ ਮੋਹਨ ਸਿੰਘ ਭੱਦਲਥੂਹਾ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਇਸ਼ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਹਰਜੀਤ ਕੌਰ ਨੇ ਭਾਸ਼ਨ ਮੁਕਾਬਲੇ 'ਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਕੀਤਾ ਪ੍ਰਾਪਤ
Ad Position 24