ਖਮਾਣੋਂ, 4 ਫਰਵਰੀ (ਮਨਮੋਹਣ ਸਿੰਘ ਕਲੇਰ)-ਕੌਮੀ ਇਨਸਾਫ਼ ਮੋਰਚੇ ਵਲੋਂ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਤਹਿਸੀਲ ਖਮਾਣੋਂ ਦੇ ਪਿੰਡ ਹਵਾਰਾ ਕਲਾਂ ਵਿਖੇ ਜਗਤਾਰ ਸਿੰਘ ਹਵਾਰਾ ਦੀ ਰਿਹਾਇਸ਼ ਵਿਖੇ ਕਰੀਬ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 5 ਫਰਵਰੀ ਨੂੰ ਪਾਏ ਜਾਣਗੇ | ਇਸ ਮੌਕੇ ਰੇਸ਼ਮ ਸਿੰਘ ਆਗੂ ਸਤਿਕਾਰ ਕਮੇਟੀ ਜ਼ਿਲ੍ਹਾ ਰੋਪੜ, ਗੁਰਜੀਤ ਸਿੰਘ, ਹਰਜਿੰਦਰ ਸਿੰਘ ਜਿੰਦੂ ਆਦਿ ਹਾਜ਼ਰ ਸਨ |