ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਆਗਾਮੀ 12 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੇ ਪ੍ਰਬੰਧਾਂ ਤੇ ਉਸ ਦੀ ਕਾਮਯਾਬੀ ਲਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਪੀ.ਏ.ਸੀ ਮੈਂਬਰ, ਜ਼ਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ 80ਵੇਂ ਜਨਮ ਦਿਹਾੜੇ ਨੂੰ ਆਪਣੇ ਕੌਮੀ ਨਿਸ਼ਾਨੇ 'ਤੇ ਹੋਰ ਦਿ੍ੜ੍ਹ ਹੁੰਦੇ ਹੋਏ ਇਸ ਸੰਦੇਸ਼ ਨੂੰ ਪੰਜਾਬ, ਬਾਹਰਲੇ ਸੂਬਿਆਂ ਅਤੇ ਬਾਹਰਲੇ ਮੁਲਕਾਂ ਤੱਕ ਪਹੁੰਚਾਉਣ ਲਈ ਅਗਲੇ ਸੰਘਰਸ਼ ਵੱਲ ਵਧਿਆ ਜਾਵੇਗਾ | ਇਸ ਮੌਕੇ ਸ. ਮਾਨ ਨੇ ਦੱਸਿਆ ਕਿ ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 1 ਮਈ 1994 ਨੂੰ ਹੋਏ ਅੰਮਿ੍ਤਸਰ ਐਲਾਨਨਾਮੇ ਦੀ ਸੋਚ ਅਧੀਨ ਕੌਮੀ ਮੰਜ਼ਿਲ ਦੀ ਹਰ ਕੀਮਤ 'ਤੇ ਪ੍ਰਾਪਤੀ ਕੀਤੀ ਜਾਵੇਗੀ | ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਵਲੋਂ ਆਪਣਾ ਡੈਲੀਗੇਟ ਇਜਲਾਸ 21 ਫਰਵਰੀ ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ | ਜਿਸ ਵਿਚ ਪੰਜਾਬ ਦੇ ਸਭ ਜ਼ਿਲਿ੍ਹਆਂ ਤੋ ਇਲਾਵਾ ਹਰਿਆਣਾ, ਹਿਮਾਚਲ, ਚੰਡੀਗੜ੍ਹ, ਦਿੱਲੀ, ਜੰਮੂ ਕਸ਼ਮੀਰ ਆਦਿ ਸੂਬਿਆਂ ਅਤੇ ਬਾਹਰਲੇ ਮੁਲਕਾਂ ਦੇ ਡੈਲੀਗੇਟਸ ਸ਼ਮੂਲੀਅਤ ਕਰਨਗੇ | ਜਿਸ ਵਿਚ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਵੀ ਪੂਰਨ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ, ਪ੍ਰੋ. ਮਹਿੰਦਰਪਾਲ ਸਿੰਘ, ਕੁਸ਼ਲਪਾਲ ਸਿੰਘ ਮਾਨ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਡਾ. ਹਰਜਿੰਦਰ ਸਿੰਘ ਜੱਖੂ, ਗੁਰਜੰਟ ਸਿੰਘ ਕੱਟੂ (ਜਨਰਲ ਸਕੱਤਰ), ਤੇਜਿੰਦਰ ਸਿੰਘ ਦਿਓਲ ਯੂਥ ਪ੍ਰਧਾਨ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮ ਸਿੰਘ ਕਲੌੜ, ਹਰਦੇਵ ਸਿੰਘ ਪੱਪੂ, ਗੁਰਨੈਬ ਸਿੰਘ ਰਾਮਪੁਰਾ, ਜਸਵੀਰ ਸਿੰਘ ਬੱਚੜੇ, ਅਮਰੀਕ ਸਿੰਘ ਨੰਗਲ, ਗੁਰਨਾਮ ਸਿੰਘ ਸਿੰਗੜੀਵਾਲ, ਬਲਦੇਵ ਸਿੰਘ ਵੜਿੰਗ, ਇਕਬਾਲ ਸਿੰਘ ਬਰੀਵਾਲ, ਸ਼ਿੰਗਾਰਾ ਸਿੰਘ ਬਡਲਾ, ਜਸਵੀਰ ਸਿੰਘ ਨਵਾਂਸ਼ਹਿਰ, ਸੁਖਵਿੰਦਰ ਸਿੰਘ ਭਾਟੀਆ, ਹਰਦੀਪ ਸਿੰਘ ਸਹਿਜਪੁਰ, ਦਰਸ਼ਨ ਸਿੰਘ ਮੰਡੇਰ, ਹਰਜੀਤ ਸਿੰਘ ਵਿਰਕ ਹਰਿਆਣਾ, ਬਲਵਿੰਦਰ ਸਿੰਘ ਖੰਨਾ, ਰਣਜੀਤ ਸਿੰਘ ਸੰਤੋਖਗੜ੍ਹ, ਬੀਬੀ ਤੇਜ ਕੌਰ, ਕੁਲਵੰਤ ਸਿੰਘ ਮਝੈਲ ਪਠਾਨਕੋਟ, ਸ਼ਮਸ਼ੇਰ ਸਿੰਘ ਬਰਾੜ ਅੰਮਿ੍ਤਸਰ, ਮਨਜੀਤ ਸਿੰਘ ਰੇਰੂ ਜਲੰਧਰ, ਮੁਖ਼ਤਿਆਰ ਸਿੰਘ ਡਡਵਿੰਡੀ ਕਪੂਰਥਲਾ, ਦਿਲਬਾਗ ਸਿੰਘ ਸੇਰੋਂ ਤਰਨਤਾਰਨ, ਬਲਵੀਰ ਸਿੰਘ ਬੱਛੋਆਣਾ ਮਾਨਸਾ ਸਮੇਤ ਵੱਡੀ ਗਿਣਤੀ ਵਿਚ ਯੂਥ ਆਗੂ ਵੀ ਸ਼ਾਮਿਲ ਸਨ |