17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ 9 ਤੋਂ ਚਾਰ ਦਿਨਾਂ ਦੀ ਪੈਦਲ ਯਾਤਰਾ ਸ਼ੁਰੂ ਕਰਨਗੇ- ਜਿੰਦਲ

Ad Position 21
No active advertisement
ਅਜੀਤ ਡੈਸਕ 05-02-2026
ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਬਲਜਿੰਦਰ ਸਿੰਘ)-ਆਲ ਇੰਡੀਆ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਤੇ ਪੰਜਾਬ ਰਾਜ ਰੈੱਡ ਕਰਾਸ ਸੁਸਾਇਟੀ ਦੀ ਗਵਰਨਿੰਗ ਬਾਡੀ ਦੇ ਮੈਂਬਰ ਨਕੇਸ਼ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 9 ਫਰਵਰੀ ਤੋਂ ਚਾਰ ਦਿਨਾਂ ਦੀ ਪੈਦਲ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ, ਜਿਸ ਦਾ ਉਦੇਸ਼ ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਸਰਹੱਦੀ ਜ਼ਿਲਿ੍ਹਆਂ ਵਿਚ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਹੈ | ਉਨ੍ਹਾਂ ਦੱਸਿਆ ਕਿ ਇਹ ਪਹਿਲ ਪੰਜਾਬ ਰੈੱਡ ਕਰਾਸ ਵਲੋਂ ਕੀਤੀ ਜਾ ਰਹੀ ਹੈ ਅਤੇ ਪਦ ਯਾਤਰਾ 9 ਫਰਵਰੀ ਨੂੰ ਤਰਨ ਤਾਰਨ ਤੋਂ ਸ਼ੁਰੂ ਹੋਵੇਗੀ | ਜਿੰਦਲ ਨੇ ਦੱਸਿਆ ਕਿ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ 10 ਫਰਵਰੀ ਨੂੰ ਫ਼ਿਰੋਜ਼ਪੁਰ, 11 ਨੂੰ ਫ਼ਾਜ਼ਿਲਕਾ ਅਤੇ 12 ਫਰਵਰੀ ਨੂੰ ਅਬੋਹਰ ਵਿਚ ਪੈਦਲ ਯਾਤਰਾ ਦੀ ਅਗਵਾਈ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਫ਼ਿਰੋਜ਼ਪੁਰ ਵਿਖੇ ਡਰਾਅ ਕੱਢਿਆ ਅਗਲੀ ਖ਼ਬਰ ਭਾਂਬਰੀ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਬੌਬੀ ਖੰਨਾ ਨੇ ਜਿੱਤੀ
Ad Position 24