17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਫ਼ਿਰੋਜ਼ਪੁਰ ਵਿਖੇ ਡਰਾਅ ਕੱਢਿਆ

Ad Position 21
No active advertisement
ਅਜੀਤ ਡੈਸਕ 05-02-2026
ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਮੁਹਤਵਰ ਵਿਅਕਤੀਆਂ ਦੀ ਹਾਜ਼ਰੀ ਵਿਚ ਡਰਾਅ ਕੱਢਿਆ ਗਿਆ | ਜਾਣਕਾਰੀ ਦਿੰਦਿਆਂ ਪੰਚਾਇਤ ਅਫ਼ਸਰ ਮਾਨ ਸਿੰਘ ਨੇ ਦੱਸਿਆ ਕਿ ਪਿੰਡ ਫ਼ਿਰੋਜ਼ਪੁਰ ਵਿਖੇ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਤੇ ਜਾਣ ਵਾਲੇ ਵਿਅਕਤੀਆਂ ਲਈ ਡਰਾਅ ਕੱਢਿਆ ਗਿਆ ਸੀ, ਜਿਸ ਵਿਚ ਬੂਥ ਨੰਬਰ ਇੱਕ ਦਾ ਡਰਾਅ ਨਿਕਲਿਆ ਹੈ | ਬੂਥ ਨੰ.1 ਦੇ 40 ਵਿਅਕਤੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ, ਵਾਲਮੀਕਿ ਤੀਰਥ ਅੰਮਿ੍ਤਸਰ ਅਤੇ ਬਾਘਾ ਬਾਰਡਰ ਵਿਖੇ ਯਾਤਰਾ ਕਰਨਗੇ | ਯਾਤਰਾ ਦੌਰਾਨ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਵਾਪਸੀ ਉਪਰੰਤ ਯਾਤਰਾ ਕਰਨ ਵਾਲਿਆਂ ਨੂੰ ਤੋਹਫ਼ੇ ਵੀ ਦਿੱਤੇ ਜਾਣਗੇ | ਪਿੰਡ ਦੇ ਸਰਪੰਚ ਪ੍ਰਹਿਲਾਦ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਧੰਨਵਾਦੀ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਪਿੰਡ ਫ਼ਿਰੋਜਪੁਰ ਦੇ ਵਿਅਕਤੀਆਂ ਨੂੰ ਤੀਰਥ ਤੇ ਜਾਣ ਦਾ ਮੌਕਾ ਮਿਲਿਆ ਹੈ | ਸਰਕਾਰ ਦੀ ਇਹ ਯੋਜਨਾ ਬਹੁਤ ਹੀ ਸ਼ਲਾਘਾਯੋਗ ਹੈ, ਇਸ ਦੇ ਨਾਲ ਉਹ ਵਿਅਕਤੀ ਵੀ ਯਾਤਰਾ ਕਰ ਸਕਦੇ ਹਨ ਜੋ ਆਰਥਿਕ ਕਮਜ਼ੋਰੀ ਦੇ ਕਾਰਨ ਕਦੇ ਤੀਰਥ ਯਾਤਰਾ ਤੇ ਜਾਣ ਬਾਰੇ ਸੋਚ ਵੀ ਨਹੀਂ ਸਕਦੇ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਏ ਸਤੀਸ਼ ਕੁਮਾਰ, ਸੁਖਪ੍ਰੀਤ ਕੌਰ ਬਲਾਕ ਸੰਮਤੀ ਮੈਂਬਰ, ਪਿ੍ਤਪਾਲ ਸਿੰਘ ਜੱਸੀ, ਗੁਰਦਰਸ਼ਨ ਸਿੰਘ ਹਨੀ, ਬਹਾਦਰ ਜਲਾਲ, ਲਟੌਰ ਦੇ ਸਰਪੰਚ ਰੋਹਿਤ ਸਿੰਗਲਾ ਅਤੇ ਹਰਬੰਸ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਮਨੋਵਿਗਿਆਨਕ ਸਿਹਤ ਤੇ ਸਮੂਹਿਕ ਕੁਸ਼ਲਤਾ ਸੰਬੰਧੀ ਸਮਾਗਮ ਅਗਲੀ ਖ਼ਬਰ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ 9 ਤੋਂ ਚਾਰ ਦਿਨਾਂ ਦੀ ਪੈਦਲ ਯਾਤਰਾ ਸ਼ੁਰੂ ਕਰਨਗੇ- ਜਿੰਦਲ
Ad Position 24