17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪੰਜਾਬ 'ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਚੋਣ ਗੱਠਜੋੜ ਨੂੰ ਲੈ ਕੇ ਨਹੀਂ ਹੋਣਗੇ ਘਿਉ ਖਿਚੜੀ

Ad Position 21
No active advertisement
ਅਜੀਤ ਡੈਸਕ 05-02-2026
ਰਾਜਪੁਰਾ, 4 ਫਰਵਰੀ (ਰਣਜੀਤ ਸਿੰਘ)-ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਨਹੀਂ ਹੋਵੇਗਾ, ਭਾਜਪਾ ਆਪਣੇ ਦਮ ਤੇ ਸੂਬੇ 'ਚ ਸੱਤਾਂ ਦੀਆਂ ਪੌੜੀਆਂ ਚੜ੍ਹੇਗੀ | ਲੋਕ ਹੁਣ 'ਆਪ' ਵਲੋਂ ਪਰੋਸੀਆਂ ਜਾ ਰਹੀਆਂ ਗੱਲਾਂਬਾਤਾਂ ਦੀਆਂ ਚੂਰੀਆਂ ਨਹੀਂ ਖਾਣਗੇ ਅਤੇ ਸੂਬੇ ਵਿਚ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਖਣਾ ਚਾਹ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਆਮ ਆਦਮੀ ਦੀ ਸਰਕਾਰ 10 ਲੱਖ ਸਿਹਤ ਬੀਮਾ ਯੋਜਨਾ ਦਾ ਰਾਗ ਅਲਾਪ ਰਹੀ ਹੈ ਪਰ ਇਹ ਇਕ ਸ਼ੋਸ਼ੇਬਾਜ਼ੀ ਹੈ | ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਅਮਨ ਕਾਨੂੰਨ ਦੀ ਹਾਲਤ ਬਹੁਤ ਜ਼ਿਆਦਾ ਪਤਲੀ ਹੋਈ ਪਈ ਹੈ ਅਤੇ ਹੁਣ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ | ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਸੂਬੇ 'ਚ ਗੈਗਸ਼ਟਰਵਾਦ ਤੇ ਅਪਰਾਧਾਂ ਨੂੰ ਖ਼ਤਮ ਕਰਨ 'ਚ ਨਾਕਾਮਯਾਬ ਸਾਬਤ ਹੋਈ ਹੈ | ਗਰੇਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਚਲ ਰਹੀਆਂ ਅਟਕਲਾਂ ਨੂੰ ਵਿਰਾਮ ਚਿੰਨ੍ਹ ਲਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ 'ਚ ਅਤੇ ਸ਼੍ਰੋਮਣੀ ਅਕਾਲੀ ਦਲ 'ਚ ਕੋਈ ਵੀ ਚੋਣ ਗੱਠਜੋੜ ਨਹੀਂ ਹੋ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਭਾਜਪਾ ਆਪਣੇ ਦਮ 'ਤੇ ਚੋਣਾਂ ਲੜਨ ਲਈ ਤਿਆਰ ਹੈ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਕੇਡਰ ਜ਼ਮੀਨੀ ਪੱਧਰ 'ਤੇ ਤਿਆਰ ਹੋ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਇਕ ਭਿ੍ਸ਼ਟਾਚਾਰ ਮੁਕਤ ਅਤੇ ਵਿਕਾਸ ਮੁਖੀ ਪ੍ਰਸ਼ਾਸਨ ਦੇਣ ਦਾ ਵਾਅਦਾ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ 'ਚ ਪੰਚਾਇਤੀ ਫ਼ੰਡਾਂ 'ਚ ਗੜਬੜੀ ਦਾ ਮੁੱਦਾ ਗਰਮਾਇਆ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਮਨੋਵਿਗਿਆਨਕ ਸਿਹਤ ਤੇ ਸਮੂਹਿਕ ਕੁਸ਼ਲਤਾ ਸੰਬੰਧੀ ਸਮਾਗਮ
Ad Position 24