17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੁਖਬੀਰ ਦੀ ਲਗਾਤਾਰ ਮਿਹਨਤ ਨਾਲ ਅਕਾਲੀ ਦਲ ਹੋਇਆ ਹੋਰ ਮਜ਼ਬੂਤ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 05-02-2026
ਅਮਲੋਹ, 4 ਫਰਵਰੀ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਜਾ ਰਹੀ ਲਗਾਤਾਰ ਮਿਹਨਤ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਜ਼ਿਆਦਾ ਤਾਕਤਵਰ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਮਛਰਾਏ, ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਵਿਚ ਆਪਣੀ ਮਜ਼ਬੂਤ ਪਕੜ ਬਣਾਉਂਦੇ ਜਾ ਰਹੇ ਹਨ ਅਤੇ ਲੋਕਾਂ ਦਾ ਵਿਸ਼ਵਾਸ ਵੀ ਪਾਰਟੀ ਵੱਲ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਪੂਰੀ ਸੰਭਾਵਨਾ ਹੈ | ਇਸ ਦੇ ਨਾਲ ਹੀ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਘਰ-ਘਰ ਤੱਕ ਪਹੁੰਚ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਰਨਦੀਪ ਕੌਰ ਨੇ ਫੈਂਸਿੰਗ ਮੁਕਾਬਲਿਆਂ 'ਚ ਹਾਸਿਲ ਕੀਤਾ ਚਾਂਦੀ ਤਗਮਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24