17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਿਰਨਦੀਪ ਕੌਰ ਨੇ ਫੈਂਸਿੰਗ ਮੁਕਾਬਲਿਆਂ 'ਚ ਹਾਸਿਲ ਕੀਤਾ ਚਾਂਦੀ ਤਗਮਾ

Ad Position 21
No active advertisement
ਅਜੀਤ ਡੈਸਕ 05-02-2026
ਸੰਘੋਲ, 4 ਫਰਵਰੀ (ਪਰਮਵੀਰ ਸਿੰਘ ਧਨੋਆ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਖੇਡਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਕਿਰਨਦੀਪ ਕੌਰ ਨੇ ਬੀਤੇ ਦਿਨੀਂ ਮਨੀਪੁਰ ਵਿਖੇ ਹੋਈਆਂ 69ਵੀਂਆਂ ਨੈਸ਼ਨਲ ਖੇਡਾਂ ਦੇ ਅੰਡਰ-19 ਫੈਂਸਿੰਗ ਮੁਕਾਬਲਿਆਂ 'ਚ ਭਾਗ ਲੈ ਕੇ ਚਾਂਦੀ ਤਗਮਾ ਹਾਸਲ ਕੀਤਾ ਹੈ | ਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਸਿੱਧੂਪੁਰ ਖੁਰਦ ਦੀ ਖਿਡਾਰਨ ਜੋ ਸੀਨੀਅਰ ਸੈਕੰਡਰੀ ਸਕੂਲ ਸਿੱਧੂਪੁਰ ਕਲਾਂ ਦੀ ਵਿਦਿਆਰਥਣ ਹੈ, ਨੇ ਚਾਂਦੀ ਤਗਮਾ ਹਾਸਲ ਕਰਕੇ ਪਿੰਡ, ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਕੋਚ ਕਰਮਜੀਤ ਕੌਰ ਨੇ ਖਿਡਾਰਨ ਦੀ ਉਕਤ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਲੋਂ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਅਗਲੀ ਖ਼ਬਰ ਸੁਖਬੀਰ ਦੀ ਲਗਾਤਾਰ ਮਿਹਨਤ ਨਾਲ ਅਕਾਲੀ ਦਲ ਹੋਇਆ ਹੋਰ ਮਜ਼ਬੂਤ-ਅਕਾਲੀ ਆਗੂ
Ad Position 24