ਮੰਡੀ ਗੋਬਿੰਦਗੜ੍ਹ, 4 ਫਰਵਰੀ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦੇ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਹਲਕੇ ਦੀ ਰਾਜਨੀਤਿਕ ਸਥਿਤੀ ਵਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ, ਉੱਥੇ ਹੀ ਪਾਰਟੀ ਪ੍ਰਧਾਨ ਸ. ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ ਅਤੇ 2027 'ਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਭਰੋਸਾ ਦਿਵਾਇਆ ਕਿ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ |