17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਧੀਕ ਡਿਪਟੀ ਕਮਿਸ਼ਨਰ ਨੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-02-2026
ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਬਲਜਿੰਦਰ ਸਿੰਘ)-ਮਹਿਲਾ ਸਸ਼ਕਤੀਕਰਨ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਏ.ਡੀ.ਸੀ ਨੇ ਦੱਸਿਆ ਕਿ ਹੁਣ 'ਸਖੀ ਸ਼ਕਤੀ ਮੇਲਾ' ਆਮ ਖ਼ਾਸ ਬਾਗ਼ ਵਿਖੇ 10 ਤੋਂ 13 ਫਰਵਰੀ ਤੱਕ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਵਿਭਾਗਾਂ, ਸਵੈ ਸਹਾਇਤਾ ਗਰੁੱਪਾਂ ਤੋਂ ਇਲਾਵਾ ਬਾਹਰੀ ਰਾਜਾਂ ਤੋਂ ਆਉਣ ਵਾਲੇ ਲੋਕਾਂ ਵਲੋਂ 80 ਦੇ ਕਰੀਬ ਸਟਾਲ ਲਗਾਏ ਜਾਣਗੇ, ਜੋ ਮੇਲੇ ਦੀ ਦਿੱਖ ਨੂੰ ਹੋਰ ਖ਼ੂਬਸੂਰਤ ਬਣਾਉਣਗੇ | ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ | ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ 'ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ | ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵਿਭਾਗ ਵਲੋਂ ਉਚਿੱਤ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਸਮੂਹ ਜ਼ਿਲ੍ਹਾਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਦੇਸ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦਾ ਸਮਿਤੀ ਦੇ ਜਥੇਬੰਦਕ ਸਕੱਤਰ ਰਾਜਿੰਦਰ ਕੁਮਾਰ ਨੇ ਕੀਤਾ ਦੌਰਾ
Ad Position 24