17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਦੇਸ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 05-02-2026
ਪਟਿਆਲਾ, 4 ਫਰਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਨਿੱਘੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ | ਇਸ ਸ਼ਰਧਾਂਜਲੀ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਮਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਦੇਸ਼ ਵਿਚ ਸਾਹ ਲੈ ਰਹੇ ਹਾਂ, ਇਹ ਸਾਡੇ ਸੂਰਬੀਰ ਯੋਧਿਆਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣਾ ਹੀ ਉਹਨਾਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਪ੍ਰੋਗਰਾਮ ਅਫਸਰ ਡਾ. ਜਗਤਾਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੀਆਂ ਅਹਿਮ ਘਟਨਾਵਾਂ ਅਤੇ ਸ਼ਹੀਦਾਂ ਦੇ ਜੀਵਨ ਸੰਘਰਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਉਹ ਦੇਸ਼ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਣ | ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਸਪਨਾ ਅਤੇ ਡਾ. ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਸਮਾਗਮ ਦੌਰਾਨ ਐੱਨ.ਐੱਸ.ਐੱਸ. ਦੇ ਵਲੰਟੀਅਰਾਂ ਅਤੇ ਸਮੂਹ ਵਿਦਿਆਰਥੀਆਂ ਨੇ ਬੇਹੱਦ ਅਨੁਸ਼ਾਸਨਬੱਧ ਤਰੀਕੇ ਨਾਲ ਸ਼ਹੀਦਾਂ ਦੇ ਸਨਮਾਨ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਆਪਣੀ ਅਕੀਦਤ ਭੇਟ ਕੀਤੀ | ਸਮੁੱਚੇ ਕਾਲਜ ਕੈਂਪਸ ਵਿਚ ਇਸ ਮੌਕੇ ਗੰਭੀਰ ਅਤੇ ਸਤਿਕਾਰਤ ਮਾਹੌਲ ਦੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬਿਲ ਬਹਾਲੀ ਲਈ ਪਿੰਡ ਕਕਰਾਲਾ 'ਚ ਕਾਂਗਰਸ ਆਗੂਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24