23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਨੇ ਕੈਂਪ-ਨੋਡਲ ਅਫ਼ਸਰ

Ad Position 21
No active advertisement
ਅਜੀਤ ਡੈਸਕ 06-02-2026
ਜਖਵਾਲੀ, 5 ਫਰਵਰੀ (ਨਿਰਭੈ ਸਿੰਘ)-10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਉਕਤ ਕੰਮ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ | ਇਹ ਪ੍ਰਗਟਾਵਾ ਡੀ.ਐੱਫ.ਐੱਸ.ਓ. ਕੇਵਲ ਸਿੰਘ ਨੋਡਲ ਅਫ਼ਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਹ ਰੁੜਕੀ ਪਿੰਡ ਵਿਚ ਕੈਂਪ ਦਾ ਜਾਇਜ਼ਾ ਲੈਣ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਏ ਜਾ ਰਹੇ ਹਨ | ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਲਗਾ ਕੇ ਜਿੱਥੇ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਉੱਥੇ ਹੀ ਰਜਿਸਟਰ ਕੈਫਿਆਂ 'ਤੇ ਇਸ ਯੋਜਨਾ ਦੇ ਕਾਰਡ ਵੀ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਪਿੰਡ ਦੇ ਸਰਪੰਚ ਹਰਸ਼ਦੀਪ ਸਿੰਘ ਸ਼ਰਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਫ਼ਤਹਿਗੜ੍ਹਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਧੰਨਵਾਦੀ ਹਨ ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਹਲਕੇ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਰਿਹਾ ਹੈ | ਇਸ ਮੌਕੇ 'ਤੇ ਸੰਦੀਪ ਕੌਰ, ਇੰਸਪੈਕਟਰ ਫੂਡ ਸਪਲਾਈ ਭਵਨਜੀਤ ਅਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਵਿਅਕਤੀ 1 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਆਮ ਆਦਮੀ ਕਲੀਨਿਕਾਂ, ਸਿਹਤ ਕੇਂਦਰਾਂ 'ਚ ਲੋਕ ਸਿਹਤ ਸਹੂਲਤਾਂ ਦਾ ਲਾਹਾ ਲੈਣ-ਸੀ.ਐੱਮ.ਓ. ਡਾ: ਆਹਲੂਵਾਲੀਆ
Ad Position 24