23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਏ.ਡੀ.ਸੀ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹੇ 'ਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 06-02-2026
ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਾਨਫ਼ਰੰਸ ਹਾਲ ਵਿਖੇ ਮੀਟਿੰਗ ਕੀਤੀ | ਏ.ਡੀ.ਸੀ ਗਰੇਵਾਲ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 11 ਫਰਵਰੀ ਨੂੰ ਸੀਨੀਅਰ ਸਿਟੀਜ਼ਨ ਹੋਮ, ਅਨਾਜ ਮੰਡੀ ਬਸੀ ਪਠਾਣਾਂ ਵਿਖੇ ਸਵੇਰੇ 10 ਤੋਂ 3 ਵਜੇ ਤੱਕ ਲਗਾਇਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਪੱਧਰ 'ਤੇ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਸਬੰਧੀ, ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ, ਕਾਨੂੰਨੀ ਮਦਦ ਅਤੇ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਕੈਂਪ, ਜਾਗਰੂਕਤਾ ਮੁਹਿੰਮਾਂ ਅਤੇ ਆਊਟਰੀਚ ਪ੍ਰੋਗਰਾਮ ਕਰਵਾਏ ਜਾਣ | ਇਨ੍ਹਾਂ ਗਤੀਵਿਧੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਬੈਠਕ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਨਾਗਰਿਕਾਂ ਤੱਕ ਸਰਕਾਰੀ ਸਹਾਇਤਾ, ਬੁਢਾਪਾ ਪੈਨਸ਼ਨ, ਸਿਹਤ ਬੀਮਾ, ਸਹਾਇਕ ਉਪਕਰਨ ਅਤੇ ਹੋਰ ਭਲਾਈ ਸਕੀਮਾਂ ਦੀ ਸਮੇਂ-ਸਿਰ ਪਹੁੰਚ ਯਕੀਨੀ ਬਣਾਉਣ 'ਤੇ ਵੀ ਖ਼ਾਸ ਜ਼ੋਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਵਿਖੇ ਮਹਾਨ ਭੰਡਾਰਾ ਅਤੇ ਕੁਸ਼ਤੀ ਦੰਗਲ 16 ਨੂੰ ਅਗਲੀ ਖ਼ਬਰ ਵਕੀਲਾਂ ਵਲੋਂ ਅਦਾਲਤੀ ਮਸਲਿਆਂ ਨੂੰ ਲੈ ਕੇ ਕੰਮਕਾਜ ਠੱਪ ਕਰਕੇ ਮੁਕੰਮਲ ਹੜਤਾਲ
Ad Position 24