ਖਮਾਣੋਂ, 5 ਫਰਵਰੀ (ਮਨਮੋਹਣ ਸਿੰਘ ਕਲੇਰ)-ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਵਿਖੇ ਸਾਲਾਨਾ ਮਹਾਨ ਭੰਡਾਰਾ ਅਤੇ ਕੁਸ਼ਤੀ ਦੰਗਲ 16 ਫਰਵਰੀ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡੇਰਾ ਪ੍ਰਮੁੱਖ ਗੱਦੀ ਨਸ਼ੀਨ ਬਾਬਾ ਮਨੀ ਦਾਸ ਨੇ ਦੱਸਿਆ ਕਿ ਇਸ ਸਬੰਧੀ 14 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਗੁਰਦੁਆਰਾ ਸ੍ਰੀ ਢੱਕ ਸਾਹਿਬ ਵਿਖੇ ਹੋਵੇਗੀ ਅਤੇ 16 ਫਰਵਰੀ ਨੂੰ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਦੁਪਹਿਰ 3 ਵਜੇ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਅਤੇ ਦੂਬਲ ਖੰਨਾ ਦਰਮਿਆਨ ਹੋਵੇਗੀ | ਜ਼ਿਕਰਯੋਗ ਹੈ ਇਸ ਸਾਲਾਨਾ ਭੰਡਾਰੇ ਅਤੇ ਕੁਸ਼ਤੀ ਦੰਗਲ ਮੌਕੇ ਨਤਮਸਤਕ ਹੋਣ ਲਈ ਸੰਗਤ ਪੰਜਾਬ ਭਰ ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਪਹੁੰਚਦੀ ਹੈ |